ਕਬਾੜ ਦੇ ਗੋਦਾਮ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਦਾ ਨੁਕਸਾਨ

Wednesday, Nov 25, 2026 - 06:02 PM (IST)

ਕਬਾੜ ਦੇ ਗੋਦਾਮ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਦਾ ਨੁਕਸਾਨ

ਸੰਗਰੂਰ (ਸਿੰਗਲਾ) : ਲੰਘੀ ਰਾਤ ਸ਼ਹਿਰ ਦੇ ਸੁਨਾਮੀ ਗੇਟ ਵਿਖੇ ਇਕ ਕਬਾੜ ਦੇ ਗੋਦਾਮ ਨੂੰ ਅੱਗ ਲੱਗਣ ਕਾਰਨ ਦੁਕਾਨਦਾਰ ਨੂੰ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਤੇ ਫਾਇਰ ਬ੍ਰਿਗੇਡ ਨੇ ਭਾਰੀ ਮੁਸ਼ੱਕਤ ਕਰ ਕੇ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਸੁਨਾਮੀ ਗੇਟ ਵਿਖੇ ਹਰਗੋਬਿੰਦਪੁਰਾ ਗੁਰਦੁਆਰਾ ਸਾਹਿਬ ਦੇ ਸਾਹਮਣੇ ਕ੍ਰਿਸ਼ਨ ਕਬਾੜੀਏ ਦੇ ਗੋਦਾਮ ’ਚ ਬੀਤੀ ਰਾਤ 10 ਤੋਂ 11 ਦੇ ਵਿਚਕਾਰ ਅੱਗ ਲੱਗ ਗਈ।

ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਉਕਤ ਦੁਕਾਨਦਾਰਾਂ ਨੂੰ ਲੱਗਭਗ 60-70 ਹਜ਼ਾਰ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।


author

Gurminder Singh

Content Editor

Related News