ਲਾਕਡਾਊਨ ਦੀ ਉਲੰਘਣਾ ਕਰਨ ''ਤੇ ਹੇਅਰ ਡਰੈਸਰ ਨਾਮਜ਼ਦ

05/08/2021 1:35:05 PM

ਭਵਾਨੀਗੜ੍ਹ (ਕਾਂਸਲ,ਵਿਕਾਸ): ਪੁਲਸ ਨੇ ਕੋਰੋਨਾ ਮਹਾਂਮਾਰੀ ਸਬੰਧੀ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਇੱਕ ਹੇਅਰ ਡਰੈਸਰ ਖਿਲਾਫ਼ ਪਰਚਾ ਦਰਜ ਕੀਤਾ ਹੈ। ਥਾਣਾ ਮੁਖੀ ਭਵਾਨੀਗੜ੍ਹ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਏ.ਐੱਸ.ਆਈ. ਸੁਖਪਾਲ ਸਿੰਘ ਅਪਣੇ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਸ਼ਹਿਰ ਦੀ ਟਰੱਕ ਯੂਨੀਅਨ ਨੇੜੇ ਮੌਜੂਦ ਸਨ ਤਾਂ ਇਤਲਾਹ ਮਿਲੀ ਕਿ ਅਨਾਜ ਮੰਡੀ ਵਿੱਚ ਸੰਦੀਪ ਕੁਮਾਰ ਅਪਣੀ ਹੇਅਰ ਕਟਿੰਗ ਦੀ ਦੁਕਾਨ ਖੋਲ੍ਹ ਕੇ ਕੋਰੋਨਾ ਗਾਇਡਲਾਇਨਜ਼ ਦੇ ਉਲਟ ਜਾ ਕੇ ਲੋਕਾਂ ਦੀ ਕਟਿੰਗ ਕਰ ਰਿਹਾ ਹੈ। ਜਿਸ ਸਬੰਧੀ ਕਾਰਵਾਈ ਕਰਦਿਆਂ ਪੁਲਸ ਨੇ ਉਕਤ ਹੇਅਰ ਡਰੈਸਰ ਖਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
 


Shyna

Content Editor

Related News