ਸ਼ੱਕੀ ਹਾਲਤ ''ਚ ਕਮਰੇ ''ਚੋਂ ਮਿਲੀ ਵਿਅਕਤੀ ਦੀ ਲਾਸ਼, ਗੁਆਂਢੀਆਂ ਨੇ ਕਿਹਾ- ਗਲੇ ''ਤੇ ਸਨ ਸੱਟਾਂ ਦੇ ਨਿਸ਼ਾਨ
Friday, Jan 27, 2023 - 11:17 AM (IST)

ਤਪਾ ਮੰਡੀ (ਮੇਸ਼ੀ) : ਤਪਾ ਵਿਖੇ ਸ਼ੱਕੀ ਹਾਲਤ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਪੱਪੂ ਪਾਸਵਾਨ ਤਪਾ ਦੀ ਆਨੰਦਪੁਰ ਬਸਤੀ ਵਿਖੇ ਕਿਰਾਏ 'ਤੇ ਰਹਿੰਦਾ ਸੀ। ਉਹ ਪੱਥਰ ਦਾ ਕੰਮ ਕਰਦਾ ਸੀ। ਗੱਲ ਕਰਦਿਆਂ ਮ੍ਰਿਤਕ ਦੀ ਪਤਨੀ ਫੁੱਲੋ ਦੇਵੀ ਅਤੇ ਸੱਸ ਬਿੰਦੂ ਦੇਵੀ ਨੇ ਦੱਸਿਆ ਪੱਪੂ ਸ਼ਰਾਬ ਪੀਣ ਦੀ ਆਦੀ ਸੀ, ਜਿਸ ਨੇ ਬੀਤੀ ਰਾਤ ਆਪਣੇ ਘਰ ਦੇ ਕਮਰੇ ਵਿਚ ਦਾਖ਼ਲ ਹੋ ਕੇ ਕੁੰਡੀ ਲਗਾਈ ਤੇ ਸੋ ਗਿਆ। ਜਦ ਸਵੇਰ ਸਮੇਂ ਉਸ ਨੂੰ ਆਵਾਜ਼ ਲਗਾਈ ਤਾਂ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ।
ਇਹ ਵੀ ਪੜ੍ਹੋ- DJ ਦਾ ਪ੍ਰੋਗਰਾਮ ਲਗਾ ਕੇ ਘਰ ਪਰਤ ਰਹੇ ਨੌਜਵਾਨ ਨੂੰ ਟਰੈਕਟਰ ਨੇ ਦਰੜਿਆ, ਹੋਈ ਦਰਦਨਾਕ ਮੌਤ
ਇਸ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਜਦੋਂ ਦਰਵਾਜ਼ਾ ਤੋੜਿਆ ਤਾਂ ਸਭ ਦੇ ਹੋਸ਼ ਉੱਡ ਗਏ। ਪੱਪੂ ਅੰਦਰ ਮ੍ਰਿਤਕ ਹਾਲਤ 'ਚ ਪਿਆ ਹੋਇਆ ਸੀ। ਇਸ ਮੌਕੇ ਮ੍ਰਿਤਕ ਦੇ ਸਹੁਰੇ ਪਰਿਵਾਰ ਲਛਮੀ ਪਾਸਵਾਨ ਨੇ ਦੱਸਿਆ ਕਿ ਉਹ ਵੱਧ ਸ਼ਰਾਬ ਪੀਣ ਕਰਕੇ ਉਸ ਦੀ ਮੌਤ ਹੋਈ ਹੈ ਤੇ ਇਸ ਘਟਨਾ ਦੀ ਸਾਰੀ ਜਾਣਕਾਰੀ ਪੁਲਸ ਨੂੰ ਦਿੱਤੀ। ਪਰ ਨਜ਼ਦੀਕ ਰਹਿੰਦੇ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਗਲੇ 'ਤੇ ਸੱਟਾਂ ਦੇ ਨਿਸ਼ਾਨ ਵੇਖੇ ਗਏ ਹਨ। ਜਿਸ ਤੋਂ ਇਹ ਜਾਪਦਾ ਹੈ ਕਿ ਮਾਮਲਾ ਕੁਝ ਹੋਰ ਤੇ ਰੰਗ ਕੁਝ ਹੋਰ ਦਿੱਤਾ ਜਾ ਰਿਹਾ ਹੈ। ਮੌਤ ਦੇ ਕਾਰਨਾਂ ਬਾਰੇ ਹੁਣ ਕਾਰਵਾਈ ਕਰਨ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਇਸ ਸਬੰਧੀ ਗੱਲ ਕਰਦਿਆਂ ਐੱਸ. ਐੱਚ. ਓ. ਨਿਰਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੱਛਮੀ ਬੰਗਾਲ 'ਚ ਡਿਊਟੀ ਦੌਰਾਨ ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।