ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

Friday, Jun 09, 2023 - 04:11 PM (IST)

ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਭਵਾਨੀਗੜ੍ਹ (ਵਿਕਾਸ ਮਿੱਤਲ) : ਪਿੰਡ ਬਾਲਦ ਕਲਾਂ ਨੇੜੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਤੇਜ਼ ਰਫ਼ਤਾਰ ਕਾਰ ਦੀ ਚਪੇਟ 'ਚ ਆ ਜਾਣ ਕਾਰਨ ਮੋਟਰਸਾਇਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਲਸ ਨੇ ਕਾਰ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਘਟਨਾ ਸਬੰਧੀ ਗੁਰਮੇਲ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਲੱਡੀ ਨੇ ਭਵਾਨੀਗੜ੍ਹ ਪੁਲਸ ਕੋਲ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਬੀਤੇ ਦਿਨ ਉਸਦਾ ਮੁੰਡਾ ਖੁਸ਼ਵਿੰਦਰ ਸਿੰਘ (37) ਆਪਣੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਪਿੰਡ ਬਾਲਦ ਕਲਾਂ ਤੋਂ ਲੱਡੀ ਜਾ ਰਿਹਾ ਸੀ। 

ਇਹ ਵੀ ਪੜ੍ਹੋ- ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, CM ਮਾਨ ਨੇ ਕੀਤਾ ਐਲਾਨ

ਇਸ ਦੌਰਾਨ ਪਟਿਆਲਾ-ਭਵਾਨੀਗੜ੍ਹ ਮੇਨ ਰੋਡ 'ਤੇ ਆਰਡੀਐਲ ਪੈਲੇਸ ਨੇੜੇ ਪਿੱਛੋਂ ਆਉਂਦੀ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਬੜੀ ਲਾਪਰਵਾਹੀ ਨਾਲ ਆਪਣੀ ਕਾਰ ਉਸਦੇ ਮੁੰਡੇ ਦੇ ਮੋਟਰਸਾਇਕਲ ਵਿੱਚ ਲਿਆ ਮਾਰੀ। ਸ਼ਿਕਾਇਤਕਰਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਘਟਨਾ ਵਿੱਚ ਖੁਸ਼ਵਿੰਦਰ ਸਿੰਘ ਮੋਟਰਸਾਇਕਲ ਸਮੇਤ ਸੜਕ 'ਤੇ ਜਾ ਡਿੱਗਾ, ਜਿਸ ਕਾਰਨ ਉਸਨੂੰ ਗੰਭੀਰ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ- ਵਿਦੇਸ਼ਾਂ 'ਚ ਪੰਜਾਬੀ ਕੁੜੀਆਂ ਦੇ ਹੋ ਰਹੇ ਸੋਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਬਾਅਦ ਵਿੱਚ ਮੌਕੇ ਤੋਂ ਇਲਾਜ ਲਈ ਉਸਨੂੰ ਭਵਾਨੀਗੜ੍ਹ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤ ਦੇਣ ਉਪਰੰਤ ਉਸਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਲਈ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸਦੇ ਮੁੰਡੇ ਖੁਸ਼ਵਿੰਦਰ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਗੁਰਮੇਲ ਸਿੰਘ ਦੇ ਬਿਆਨਾਂ 'ਤੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਥਾਣਾ ਭਵਾਨੀਗੜ੍ਹ ਵਿਖੇ ਮੁਕੱਦਮਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News