ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

08/03/2022 5:37:32 PM

ਭਵਾਨੀਗੜ੍ਹ (ਵਿਕਾਸ) : ਪਿੰਡ ਘਰਾਚੋਂ ਨੇੜੇ ਕਿਸੇ ਵਾਹਨ ਦੀ ਚਪੇਟ ਆ ਜਾਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋਣ ਦੀ ਜਾਣਕਾਰੀ । ਹਾਦਸੇ ਸਬੰਧੀ ਪੁਲਸ ਨੇ ਨਾਮਾਲੂਮ ਵਾਹਨ ਦੇ ਅਣਪਛਾਤੇ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦਾ ASI ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਸਬੰਧੀ ਅਮਰੀਕ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਖੱਤਰੀਵਾਲਾ (ਸਮਾਣਾ) ਨੇ ਪੁਲਸ ਨੂੰ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਚਾਚੇ ਦੇ ਲੜਕੇ ਬਲਦੇਵ ਸਿੰਘ ਨਾਲ ਆਪਣੀ ਭੈਣ ਨੂੰ ਪਿੰਡ ਲੱਡੀ ਤੋਂ ਮਿਲ ਕੇ ਵਾਪਸ ਆ ਰਹੇ ਸਨ ਤੇ ਇਸ ਦੌਰਾਨ ਉਸ ਦਾ ਲੜਕਾ ਸਤਪਾਲ ਸਿੰਘ (24) ਵੀ ਆਪਣੀ ਮੋਟਰਸਾਈਕਲ 'ਤੇ ਉਨ੍ਹਾਂ ਅੱਗੇ ਅੱਗੇ ਜਾ ਰਿਹਾ ਸੀ। ਅਮਰੀਕ ਸਿੰਘ ਨੇ ਦੱਸਿਆ ਕਿ ਪਿੰਡ ਘਰਾਚੋਂ ਨੇੜੇ ਪੁੱਜਣ 'ਤੇ ਇੱਕ ਅਣਪਛਾਤੇ ਵਾਹਨ ਨੇ ਤੇਜ਼ ਰਫ਼ਤਾਰ 'ਚ ਆਉਂਦੇ ਨੇ ਉਸਦੇ ਲੜਕੇ ਸਤਪਾਲ ਸਿੰਘ ਨੂੰ ਟੱਕਰ ਮਾਰ ਦਿੱਤਾ। ਜਿਸ ਕਾਰਨ ਸਤਪਾਲ ਸਿੰਘ ਨੂੰ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਐੱਮ.ਬੀ.ਬੀ.ਐੱਸ ਦੀ ਤਿਆਰੀ ਕਰਨ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਵਧਣਗੀਆਂ ਸੀਟਾਂ

ਮੌਕੇ ਤੋਂ ਇਲਾਜ ਲਈ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਸਤਪਾਲ ਸਿੰਘ ਦੀ ਮੌਤ ਹੋ ਗਈ। ਘਟਨਾ ਸਬੰਧੀ ਪੁਲਸ ਨੇ ਥਾਣਾ ਭਵਾਨੀਗੜ੍ਹ ਵਿਖੇ ਅਣਪਛਾਤੇ ਚਾਲਕ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਓਧਰ ਮ੍ਰਿਤਕ ਸਤਪਾਲ ਸਿੰਘ ਦੇ ਵੱਡੇ ਭਰਾ ਨੇ ਦੱਸਿਆ ਕਿ ਸਤਪਾਲ ਰਾਜਗਿਰ ਮਿਸਤਰੀ ਦਾ ਕੰਮ ਕਰਦਾ ਸੀ ਤੇ ਅਜੇ ਕੁਆਰਾ ਸੀ। ਪਰਿਵਾਰ ਸਤਪਾਲ ਦੇ ਵਿਆਹ ਬਾਰੇ ਸੋਚ ਰਿਹਾ ਸੀ ਤੇ ਆਉਂਦੀ 5 ਤਾਰੀਕ ਨੂੰ ਉਸਦੇ ਲਈ ਕੁੜੀ ਦੇਖਣ ਜਾਣਾ ਸੀ ਕਿ ਉਸ ਤੋਂ ਪਹਿਲਾਂ ਹੀ ਇਹ ਭਾਣਾ ਵਰਤ ਗਿਆ। 

ਨੋਟ- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News