ਲੌਂਗੋਵਾਲ ਦੀ ਨਗਰ ਕੌਂਸਲ ਚੋਣ ਦੌਰਾਨ ''ਆਪ'' ਦੀਆਂ ਲੋਕ ਪੱਖੀ ਨੀਤੀਆਂ ''ਤੇ ਲੱਗੀ ਮੋਹਰ : ਮੰਤਰੀ ਅਮਨ ਅਰੋੜਾ
Sunday, Jan 22, 2023 - 11:44 AM (IST)

ਲੌਂਗੋਵਾਲ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਹੋਈ ਚੋਣ ਦੌਰਾਨ ਨਵੀਂ ਚੁਣੀ ਗਈ ਪ੍ਰਧਾਨ ਪਰਮਿੰਦਰ ਕੌਰ ਬਰਾੜ ਅਤੇ ਮੀਤ ਪ੍ਰਧਾਨ ਰਣਜੀਤ ਸਿੰਘ ਨੂੰ ਮੁਬਾਰਕਬਾਦ ਭੇਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਪਸੰਦ ਕਰ ਰਹੇ ਹਨ ਅਤੇ ਇਹੀ ਵਜ੍ਹਾ ਹੈ ਕਿ ਅੱਜ ਹੋਈ ਇਸ ਚੋਣ ਦੌਰਾਨ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਵੀਂ ਟੀਮ ਚੁਣੀ ਗਈ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਸਮੇਤ ਨਗਰ ਕੌਂਸਲ ਲੌਂਗੋਵਾਲ ਦੇ ਹਾਊਸ ਦੇ ਕੁਲ 16 ਮੈਂਬਰਾਂ ਵਿਚੋਂ 9 ਵੋਟਾਂ ਨਵੇਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਹੱਕ ਵਿੱਚ ਪਈਆਂ ਹਨ। ਉਨ੍ਹਾਂ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਬਹੁ ਪੱਖੀ ਵਿਕਾਸ ਵੱਲ ਵਧ ਰਿਹਾ ਹੈ ਅਤੇ ਵਿਕਾਸ ਦੀ ਇਹੀ ਰਫ਼ਤਾਰ ਨਗਰ ਕੌਂਸਲ ਦੀ ਇਸ ਟੀਮ ਦੀ ਅਗਵਾਈ ਹੇਠ ਲੌਂਗੋਵਾਲ ਵਿਖੇ ਹੋਵੇਗੀ। ਇਸ ਮੌਕੇ ਐੱਸ. ਡੀ. ਐੱਮ. ਸੁਨਾਮ ਊਧਮ ਸਿੰਘ ਵਾਲਾ ਜਸਪ੍ਰੀਤ ਸਿੰਘ, ਈ. ਓ. ਅੰਮ੍ਰਿਤ ਲਾਲ, ਕੌਂਸਲਰ ਸੁਸ਼ਮਾ ਰਾਣੀ, ਕੌਂਸਲਰ ਰੀਨਾ ਰਾਣੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਗੁਰਮੀਤ ਸਿੰਘ, ਕੌਂਸਲਰ ਬਲਵਿੰਦਰ ਸਿੰਘ, ਕੌਂਸਲਰ ਮੇਲਾ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਮਲੋਟ 'ਚ ਵੱਡੀ ਵਾਰਦਾਤ, ਦੁਬਈ ਤੋਂ ਪਰਤੇ ਜਵਾਈ ਨੇ ਸਹੁਰੇ ਤੇ ਸਾਲੇ ਦਾ ਕੀਤਾ ਕਿਰਚ ਮਾਰ ਕੇ ਕਤਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।