ਤਪਾ ਦੇ ਮਿਤੇਸ਼ ਗਰਗ ਨੇ ਸਕੇਟਿੰਗ ਵਿਚ ਮਾਰੀ ਬਾਜ਼ੀ, ਸੂਬਾ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

Tuesday, Oct 13, 2026 - 07:15 PM (IST)

ਤਪਾ ਦੇ ਮਿਤੇਸ਼ ਗਰਗ ਨੇ ਸਕੇਟਿੰਗ ਵਿਚ ਮਾਰੀ ਬਾਜ਼ੀ, ਸੂਬਾ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

ਤਪਾ ਮੰਡੀ (ਸ਼ਾਮ ਗਰਗ): ਸਥਾਨਕ ਅਜ਼ਾਦ ਨਗਰ ਦੇ ਰਹਿਣ ਵਾਲੇ ਅਤੇ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ ਵਿਦਿਆਰਥੀ ਮਿਤੇਸ਼ ਗਰਗ ਪੁੱਤਰ ਦਲੀਪ ਕੁਮਾਰ ਗਰਗ ਨੇ ਅੰਡਰ-14 ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਬਾਜ਼ੀ ਮਾਰੀ ਹੈ। ਉਸ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਸੂਬਾ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾਂ ਪੱਕੀ ਕਰ ਲਈ ਹੈ। ਮਿਤੇਸ਼ ਦੀ ਇਸ ਪ੍ਰਾਪਤੀ ਨਾਲ ਉਸ ਦੇ ਪਰਿਵਾਰ, ਸਕੂਲ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਸਕੂਲ ਦੇ ਪ੍ਰਿੰਸੀਪਲ, ਸਰੀਰਕ ਸਿੱਖਿਆ ਅਧਿਆਪਕ ਅਤੇ ਕੋਚ ਜਸਪ੍ਰਥਮ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਉਨ੍ਹਾਂ ਨੇ ਮਿਤੇਸ਼ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। 

ਇਸ ਮੌਕੇ ਸੰਗਰੂਰ ਦੇ ਕੋਚ ਅਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਰਮੇਸ਼ ਕੁਮਾਰ ਵੱਲੋਂ ਮਿਤੇਸ ਨੂੰ ਦਿੱਤੇ ਜਾ ਰਹੇ ਸਹਿਯੋਗ ਅਤੇ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ ਗਈ। ਸਮੇਂ ਦੀ ਘਾਟ ਦੇ ਬਾਵਜੂਦ ਉਨ੍ਹਾਂ ਦੀ ਰਹਿਨੁਮਾਈ ਮਿਤੇਸ ਲਈ ਲਾਹੇਵੰਦ ਸਾਬਤ ਹੋਈ ਹੈ। ਪਰਿਵਾਰ ਅਤੇ ਸਕੂਲ ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਮਿਤੇਸ ਸੂਬਾ ਪੱਧਰੀ ਮੁਕਾਬਲਿਆਂ ਵਿਚ ਵੀ ਵਧੀਆ ਪ੍ਰਦਰਸ਼ਨ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰੇਗਾ। 


author

Anmol Tagra

Content Editor

Related News