ਵਿਧਾਇਕ ਭਰਾਜ ਨੇ ਭਵਾਨੀਗੜ੍ਹ ਵਿਖੇ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ

08/15/2022 3:32:45 PM

ਭਵਾਨੀਗੜ੍ਹ (ਵਿਕਾਸ) : 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਬਲਾਕ 'ਚ ਪਹਿਲੇ ਗੇੜ 'ਚ ਬਣੇ ਇੱਕ ਮੁਹੱਲਾ ਕਲੀਨਿਕ ਦਾ ਅੱਜ ਉਦਘਾਟਨ ਕੀਤਾ ਗਿਆ। ਉਦਘਾਟਨ ਉਪਰੰਤ ਉਨ੍ਹਾਂ ਡਾਕਟਰ ਤੇ ਹਾਜ਼ਰ ਸਟਾਫ਼ ਨਾਲ ਸਾਰੇ ਪ੍ਰਬੰਧਾਂ ਨੂੰ ਲੈ ਕੇ ਗੱਲਬਾਤ ਕੀਤੀ। ਵਿਧਾਇਕ ਭਰਾਜ ਨੇ ਕਿਹਾ ਕਿ ਅੱਜ ਤੋਂ ਇਨ੍ਹਾਂ ਕਲੀਨਿਕਾਂ ਵਿੱਚ ਆਮ ਲੋਕਾਂ ਨੂੰ ਮੁਫ਼ਤ ਟੈਸਟ, ਮੁਫ਼ਤ ਦਵਾਈਆਂ ਦੀ ਸਹੂਲਤ ਮਿਲੇਗੀ ਤੇ 'ਆਪ' ਸਰਕਾਰ ਦਾ ਲੋਕਾਂ ਦੇ ਘਰਾਂ ਤੱਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵੱਲ ਪਹਿਲਾ ਕਦਮ ਪੂਰਾ ਹੋਵੇਗਾ।

ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਮੌਕੇ ਖੰਨਾ ਪੁੱਜੇ CM ਭਗਵੰਤ ਮਾਨ, ਸ਼ਹੀਦਾਂ ਨੂੰ ਲੈ ਕੇ ਆਖੀ ਇਹ ਗੱਲ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮੁਹੱਲਾ ਕਲੀਨਿਕ ਵਿੱਚ 41 ਟੈਸਟ ਤੇ 75 ਤਰ੍ਹਾਂ ਦੀਆਂ ਦਵਾਈਆਂ ਲੋਕਾਂ ਦੀ ਸਹੂਲਤ ਲਈ ਅੱਜ ਤੋਂ ਹੀ ਉਪਲੱਬਧ ਹੋਣਗੀਆਂ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਬੀਤੇ ਕੁਝ ਸਮੇਂ ਪਹਿਲਾਂ ਐਲਾਨ ਕੀਤਾ ਸੀ ਕਿ ਸੂਬੇ ਦੇ ਹਰ ਮੁਹੱਲੇ 'ਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਜਿਸ 'ਚ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸਹੀ ਸਿਹਤ ਸਹੂਲਤਾਂ ਲੈਣ ਲਈ ਦੂਰ ਨਾ ਜਾਣਾ ਪਵੇ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News