ਵਿਧਾਇਕ ਕੁਲਵੰਤ ਪੰਡੋਰੀ ਨੇ ਆਂਗਣਵਾੜੀ ਸੈਂਟਰ ਦਾ ਨੀਂਹ ਪੱਥਰ ਰੱਖਿਆ
Monday, Nov 17, 2025 - 01:31 PM (IST)
ਮਹਿਲ ਕਲਾਂ (ਲਕਸ਼ਦੀਪ ਗਿੱਲ) : ਛੋਟੇ ਬੱਚਿਆਂ ਦੇ ਵਿਕਾਸ, ਸਿੱਖਿਆ, ਪੋਸ਼ਨ ਤੇ ਸਿਹਤ ਸਹੂਲਤਾਂ ਆਦਿ ਨੂੰ ਮੁੱਖ ਰੱਖਦੇ ਹੋਏ ਆਂਗਣਵਾੜੀ ਸੈਂਟਰ ਮਹਿਲ ਕਲਾਂ ਸੋਡੇ ਦੀ ਇਮਾਰਤ ਦਾ ਨੀਂਹ ਪੱਥਰ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਵਿਸ਼ੇਸ਼ ਤੌਰ 'ਤੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਜ਼ੋਰਾਂ ਸ਼ੋਰਾਂ ਨਾਲ ਅੱਗੇ ਵਧਾਇਆ ਜਾ ਰਿਹਾ ਹੈ।
ਇਸ ਮੌਕੇ ਅਰਦਾਸ ਕਰਨ ਉਪਰੰਤ ਜਿੱਥੇ ਨਵੀਂ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ। ਉੱਥੇ ਹੀ ਮੂੰਹ ਮਿੱਠਾ ਕਰਵਾਉਂਦੇ ਹੋਏ ਸਰਪੰਚ ਸਰਬਜੀਤ ਸਿੰਘ ਸ਼ੰਭੂ ਅਤੇ ਪੰਚਾਇਤ ਮੈਂਬਰ ਕੁਲਦੀਪ ਕੌਰ, ਮੈਂਬਰ ਕੁਲਵਿੰਦਰ ਕੌਰ, ਮੈਂਬਰ ਸੁੱਖਾ ਸਿੰਘ, ਮੈਂਬਰ ਬ੍ਰਹਮ ਕਿਸ਼ੋਰ ਦੱਤ, ਮੈਂਬਰ ਸੁਖਵੰਤ ਸਿੰਘ ਅਤੇ ਮੈਂਬਰ ਪਰਮਜੀਤ ਕੌਰ ਨੂੰ ਚੰਗੇ ਵਿਕਾਸ ਕਾਰਜਾਂ ਲਈ ਮੁਬਾਰਕਬਾਦ ਵੀ ਦਿੱਤੀ।
