ਚੋਰੀ ਕੀਤੇ ਮੋਟਰਸਾਈਕਲਾਂ ਸਮੇਤ 2 ਕਾਬੂ

Saturday, May 03, 2025 - 03:26 PM (IST)

ਚੋਰੀ ਕੀਤੇ ਮੋਟਰਸਾਈਕਲਾਂ ਸਮੇਤ 2 ਕਾਬੂ

ਸ਼ੇਰਪੁਰ (ਅਨੀਸ਼) : ਜ਼ਿਲ੍ਹਾ ਸੰਗਰੂਰ ਦੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਮਾੜੇ ਅਨਸਰਾਂ ਖ਼ਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਗੁਰਪਾਲ ਸਿੰਘ ਦੀ ਅਗਵਾਈ ’ਚ ਏ. ਐੱਸ. ਆਈ. ਗੁਰਪਾਲ ਸਿੰਘ ਵੱਲੋਂ 2 ਵਿਅਕਤੀਆਂ ਨੂੰ ਚੋਰੀ ਕੀਤੇ ਗਏ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ।ਥਾਣਾ ਮੁਖੀ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਰਾਮਨਗਰ ਛੰਨਾਂ ਅਤੇ ਦੀਪਕ ਕੁਮਾਰ ਪੁੱਤਰ ਹਰਵਿੰਦਰ ਕੁਮਾਰ ਵਾਸੀ ਸ਼ੇਰਪੁਰ ਪਾਸੋਂ ਚੋਰੀ ਕੀਤੇ 2 ਮੋਟਰਸਾਈਕਲ ਬਰਮਾਦ ਕੀਤੇ ਗਏ ਅਤੇ ਪੁੱਛਗਿੱਛ ਦੌਰਾਨ ਇਕ ਹੋਰ ਮੋਟਰਸਾਈਕਲ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਦੋਵਾਂ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Gurminder Singh

Content Editor

Related News