2 ਵੱਖ-ਵੱਖ ਮਾਮਲਿਆਂ ''ਚ ਨਸ਼ੀਲੇ ਪਦਾਰਥਾਂ ਸਣੇ 2 ਕਾਬੂ

05/16/2024 5:37:18 PM

ਤਪਾ ਮੰਡੀ (ਸ਼ਾਮ,ਗਰਗ) : ਤਪਾ ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 100 ਨਸ਼ੀਲੀਆਂ ਗੋਲੀਆਂ, 200 ਨਸ਼ੀਲੇ ਕੈਪਸੂਲ ਅਤੇ 120 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਥਾਣਾ ਮੁੱਖੀ ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਬਲਵੀਰ ਸਿੰਘ ਉਰਫ ਜੱਗਾ ਪੁੱਤਰ ਬੂਟਾ ਸਿੰਘ ਵਾਸੀ ਲਾਲੂ ਪੱਤੀ ਢਿਲਵਾਂ ਬਾਹਰੋਂ ਸਸਤੇ ਭਾਅ 'ਤੇ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਦਾ ਹੈ ਤਾਂ ਪੁਲਸ ਨੇ ਕਾਰਵਾਈ ਕਰਦਿਆਂ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੌਰਾਨੇ ਗਸਤ ਉਕਤ ਨੂੰ ਕਾਬੂ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ,200 ਨਸ਼ੀਲੇ ਕੈਪਸੂਲ ਬਰਾਮਦ ਕਰਕੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਸੇ ਤਰ੍ਹਾਂ ਚੌਂਕੀ ਇੰਚਾਰਜ ਕਰਮਜੀਤ ਸਿੰਘ ਨੇ ਮੁਖਬਰੀ ਦੇ ਆਧਾਰ 'ਤੇ ਯਾਦਵਿੰਦਰ ਸਿੰਘ ਉਰਫ ਯਾਦੂ ਪੁੱਤਰ ਬਿੱਕਰ ਸਿੰਘ ਵਾਸੀ ਖਾਨਾ ਪੱਤੀ ਢਿਲਵਾਂ ਜੋ ਕਿ ਪਾਬੰਦੀਸ਼ੁਦਾ 120 ਸਿਗਨੇਚਰ ਕੈਪਸੂਲਾਂ ਸਣੇ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News