ਸੁਨਾਮ ''ਚ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
Monday, Apr 17, 2023 - 11:32 AM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਸਥਾਨਕ ਓਵਰਬ੍ਰਿਜ ਦੇ ਹੇਠਾਂ ਇਕ ਬਜ਼ੁਰਗ ਵੱਲੋਂ ਟ੍ਰੇਨ ਅੱਗੇ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੀ. ਆਰ. ਪੀ. ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਜੀ. ਆਰ.ਪੀ. ਇੰਚਾਰਜ ਏ. ਐੱਸ. ਆਈ. ਨਰਦੇਵ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਕਰੀਬ 1.30 ਵਜੇ ਇਕ ਮਾਲਗੱਡੀ ਹੇਠਾਂ ਆ ਕੇ ਸ਼ੇਰੋਂ ਦੇ ਇਕ ਬਜ਼ੁਰਗ ਨੇ ਖ਼ੁਦਕੁਸ਼ੀ ਕੀਤੀ ਹੈ।
ਇਹ ਵੀ ਪੜ੍ਹੋ- ਬਠਿੰਡਾ ਮਿਲਟਰੀ ਸਟੇਸ਼ਨ ’ਚ ਹੋਏ ਚਾਰ ਜਵਾਨਾਂ ਦੇ ਕਤਲ ਕਾਂਡ ’ਚ ਸਨਸਨੀਖੇਜ਼ ਖ਼ੁਲਾਸਾ, ਸਾਹਮਣੇ ਆਇਆ ਪੂਰਾ ਸੱਚ
ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਸਦੇ ਪਿਤਾ ਡਰਾਈਵਰੀ ਦਾ ਕੰਮ ਕਰਦਾ ਸਨ ਅਤੇ ਕੰਮਕਾਰ ਘੱਟ ਹੋਣ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਿਸਾਂ ਨੂੰ ਸੌਂਪ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਜਲਾਲਾਬਾਦ 'ਚ ਵਾਪਰਿਆ ਦਿਲ ਵਲੂੰਧਰ ਦੇਣ ਵਾਲਾ ਹਾਦਸਾ, ਟਰਾਲੇ ਨੇ ਬੁਰੀ ਤਰ੍ਹਾ ਦਰੜਿਆ ਸਕੂਟਰੀ ਸਵਾਰ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।