PM ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਵੱਲੋਂ ਮਹਿਲ ਕਲਾਂ ਹਸਪਤਾਲ ''ਚ ਸਫਾਈ ਮੁਹਿੰਮ

Wednesday, Sep 17, 2025 - 06:48 PM (IST)

PM ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਵੱਲੋਂ ਮਹਿਲ ਕਲਾਂ ਹਸਪਤਾਲ ''ਚ ਸਫਾਈ ਮੁਹਿੰਮ

ਮਹਿਲ ਕਲਾਂ (ਹਮੀਦੀ) – ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ 'ਸੇਵਾ ਦਿਵਸ' ਵਜੋਂ ਮਨਾਇਆ ਗਿਆ। ਇਸ ਮੌਕੇ ਬੀ.ਜੇ.ਪੀ. ਮੰਡਲ ਮਹਿਲ ਕਲਾਂ ਦੇ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਹਿਲ ਕਲਾਂ ਵਿਖੇ ਸਫਾਈ ਅਭਿਆਨ ਚਲਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪ੍ਰਵਾਸੀਆਂ ਖ਼ਿਲਾਫ਼ ਇਕ ਹੋਰ ਮਤਾ ਪਾਸ! ਖੇਤੀ ਦੇ ਸੀਜ਼ਨ ਦੌਰਾਨ ਵੀ...

ਇਸ ਅਭਿਆਨ ਦੌਰਾਨ ਬੀਜੇਪੀ ਵਰਕਰਾਂ ਨੇ ਹਸਪਤਾਲ ਦੇ ਅੰਦਰ ਤੇ ਬਾਹਰ ਸਫਾਈ ਕੀਤੀ ਅਤੇ ਲੋਕਾਂ ਨੂੰ ਸਿਹਤ ਤੇ ਸਫਾਈ ਪ੍ਰਤੀ ਜਾਗਰੂਕ ਕੀਤਾ। ਬੀਜੇਪੀ ਮੰਡਲ ਮਹਿਲ ਕਲਾਂ ਦੇ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੋਚ "ਸਵੱਛ ਭਾਰਤ – ਸਿਹਤਮੰਦ ਭਾਰਤ" ਨੂੰ ਅੱਗੇ ਵਧਾਉਣ ਲਈ ਹਰੇਕ ਵਿਅਕਤੀ ਨੂੰ ਆਪਣਾ ਫਰਜ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਜਨਮ ਦਿਨ ਦੇ ਮੌਕੇ ਤੇ ਖੂਨਦਾਨ, ਰੁੱਖ ਲਗਾਓ ਤੇ ਗਰੀਬਾਂ ਦੀ ਸਹਾਇਤਾ ਵਰਗੇ ਹੋਰ ਕਾਰਜ ਵੀ ਕੀਤੇ ਜਾਣਗੇ। ਇਸ ਮੌਕੇ ਮਹਿੰਦਰ ਸਿੰਘ ਖਾਲਸਾ, ਜਗਸੀਰ ਸਿੰਘ, ਰਣਜੀਤ ਸਿੰਘ, ਕਰਮਜੀਤ ਸਿੰਘ, ਬਾਰਾ ਸਿੰਘ, ਪੰਚ ਕਰਮਜੀਤ ਸਿੰਘ ਮਹਿਲ ਕਲਾਂ ਸੋਡੇ, ਪੰਚ ਰਣਜੀਤ ਸਿੰਘ ਮਹਿਲ ਕਲਾਂ ਸੋਡੇ, ਵਰਕਰ ਜਗਸੀਰ ਸਿੰਘ ਮਹਿਲ ਕਲਾਂ, ਸੁਰਿੰਦਰ ਕੁਮਾਰ ਕਾਲਾ ਅਤੇ ਗੁਰਪ੍ਰੀਤ ਸਿੰਘ ਗੋਰਾ ਨੇ ਕਿਹਾ ਕਿ ਸਫਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫਰਜ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਗਲੀਆਂ ਅਤੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਵਿਚ ਯੋਗਦਾਨ ਪਾਏਂ ਤਾਂ ਜੋ ਸਿਹਤਮੰਦ ਵਾਤਾਵਰਣ ਬਣਿਆ ਰਹੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News