ਮਹਿਲ ਕਲਾਂ ਪੁਲਸ ਨੇ ਦੋ ਮੋਟਰਸਾਈਕਲ ਚੋਰ ਕਾਬੂ ਕੀਤੇ
Tuesday, Jan 27, 2026 - 04:17 PM (IST)
ਮਹਿਲ ਕਲਾਂ (ਲਕਸ਼ਦੀਪ ਗਿੱਲ) : ਮਹਿਲ ਕਲਾ ਪੁਲਸ ਵੱਲੋਂ ਦੋ ਮੋਟਰਸਾਈਕਲ ਚੋਰ, ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਏ ਗਏ ਹਨ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ ਮਹਿਲ ਕਲਾਂ ਸਰਬਜੀਤ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਮਰੇਲਕੋਟਲੇ ਤੋਂ ਮੋਟਰਸਾਈਕਲ ਚੋਰੀ ਕਰਕੇ ਮਹਿਲ ਕਲਾਂ ਵੇਚਣ ਲਈ ਲੈ ਕੇ ਆਏ ਸਨ। ਮੁਲਜ਼ਮਾਂ ਦੀ ਪਛਾਣ ਸਹਿਜਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਅਵਤਾਰ ਸਿੰਘ ਵਾਸੀ ਮਹਿਲ ਕਲਾਂ ਅਤੇ ਦੂਜਾ ਅਰਸ਼ਦੀਪ ਸਿੰਘ ਅਰਸ਼ੀ, ਪੁੱਤਰ ਕਰਮਜੀਤ ਸਿੰਘ ਵਾਸੀ ਮਹਿਲ ਖੁਰਦ ਵਜੋ ਹੋਈ ਹੈ।
ਇਨ੍ਹਾਂ ਦੋਵਾਂ 'ਤੇ ਧਾਰਾ 303(2),317(2) ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਐੱਸਐੱਚਓ ਮਹਿਲ ਕਲਾਂ ਨੇ ਦੱਸਿਆ ਦੋਵਾਂ ਮੁਲਜ਼ਮਾਂ 'ਤੇ ਪਹਿਲਾਂ ਕੋਈ ਵੀ ਮੁਕੱਦਮਾ ਦਰਜ ਨਹੀਂ ਹੈ। ਦੋਵੇਂ ਨਸ਼ੇ ਦੇ ਆਦੀ ਹਨ। ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।
