ਮਜੀਠੀਆ ਖ਼ਿਲਾਫ਼ ਦਰਜ ਕੇਸ ਸਿਆਸੀ ਬਦਲਾਖੋਰੀ ਦਾ ਨਤੀਜਾ : ਪ੍ਰਕਾਸ਼ ਚੰਦ ਗਰਗ

Thursday, Jun 04, 2026 - 05:53 PM (IST)

ਮਜੀਠੀਆ ਖ਼ਿਲਾਫ਼ ਦਰਜ ਕੇਸ ਸਿਆਸੀ ਬਦਲਾਖੋਰੀ ਦਾ ਨਤੀਜਾ : ਪ੍ਰਕਾਸ਼ ਚੰਦ ਗਰਗ

ਭਵਾਨੀਗੜ੍ਹ (ਕਾਂਸਲ) – ਸ਼੍ਰੋਮਣੀ ਅਕਾਲੀ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਮਜੀਠਾ ਪੁਲਸ ਵੱਲੋਂ ਦਰਜ ਕੀਤੇ ਕੇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਸਿਆਸੀ ਰੰਜਿਸ਼ਾਂ ਕੱਢਣ ਲਈ ਪੰਜਾਬ ਪੁਲਸ ਦੀ ਵਰਤੋਂ ਕਰ ਰਹੀ ਹੈ, ਜਿਸ ਨਾਲ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਗਰਗ ਨੇ ਕਿਹਾ ਕਿ ਮਜੀਠਾ ਪੁਲਸ ਵੱਲੋਂ ਮਜੀਠੀਆ ਦੇ ਸਮਰਥਕ ਜੋਬਨਪ੍ਰੀਤ ਸਿੰਘ ਖ਼ਿਲਾਫ਼ ਕਥਿਤ ਤੌਰ 'ਤੇ ਝੂਠਾ ਮਾਮਲਾ ਦਰਜ ਕਰਕੇ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ ਪੁਲਸ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਵੀ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜਦਕਿ ਸਬੰਧਤ ਪੁਲਸ ਅਧਿਕਾਰੀਆਂ ਬਾਰੇ ਕੀਤੀਆਂ ਟਿੱਪਣੀਆਂ ਲੋਕਤੰਤਰ ਲਈ ਸ਼ਰਮਨਾਕ ਹਨ।

ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਦੀ ਰਾਜਨੀਤੀ ਨਾਲ ਪੰਜਾਬ ਵਿਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਦੇ ਮਾਹੌਲ ਨੂੰ ਠੇਸ ਪਹੁੰਚ ਸਕਦੀ ਹੈ। ਉਨ੍ਹਾਂ ਨੇ ਸੱਤਾਧਿਰ ਨੂੰ ਅਜਿਹੇ ਕਦਮਾਂ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਹਾਲਾਤ ਬਦਲਣ ਵਿਚ ਦੇਰ ਨਹੀਂ ਲੱਗਦੀ।
 

 


author

Anmol Tagra

Content Editor

Related News