ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਤੋਂ ਆਮ ਆਦਮੀ ਪਾਰਟੀ ਦੇ ਪੁਨੀਤ ਮਾਨ ਵੱਲੋਂ ਨਾਮਜ਼ਦਗੀ ਦਾਖ਼ਲ

Thursday, Dec 04, 2025 - 04:11 PM (IST)

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਤੋਂ ਆਮ ਆਦਮੀ ਪਾਰਟੀ ਦੇ ਪੁਨੀਤ ਮਾਨ ਵੱਲੋਂ ਨਾਮਜ਼ਦਗੀ ਦਾਖ਼ਲ

ਮਹਿਲ ਕਲਾਂ (ਹਮੀਦੀ): ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਹਿਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਰਜਿੰਦਰ ਪਾਲ ਪਨੀਤ ਮਾਨ ਨੇ ਅੱਜ ਆਪਣੇ ਸਮਰਥਕਾਂ ਦੇ ਵੱਡੇ ਕਾਫਲੇ ਸਮੇਤ ਬਰਨਾਲਾ ਵਿਖੇ ਰਿਟਰਨਿੰਗ ਅਧਿਕਾਰੀ ਅੱਗੇ ਨਾਮਜ਼ਦਗੀ ਪੱਤਰ ਪੇਸ਼ ਕੀਤੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਲੋਕ ਭਲਾਈ ਲਈ ਕੀਤੇ ਕੰਮਾਂ ਦੇ ਆਧਾਰ ’ਤੇ ਲੋਕ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨਗੇ।

ਭੰਗੂ ਨੇ ਕਿਹਾ ਕਿ ਪੁਨੀਤ ਮਾਨ ਵਰਗੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਪਾਰਟੀ ਲੋਕ ਸੇਵਾ ਨੂੰ ਹੋਰ ਮਜ਼ਬੂਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮਰਥਕਾਂ ਦੇ ਕਾਫਲੇ ਨੇ ਸਾਬਤ ਕਰ ਦਿੱਤਾ ਹੈ ਕਿ ਜੋਨ ਗਹਿਲ ਤੋਂ ਪੁਨੀਤ ਮਾਨ ਭਾਰੀ ਫ਼ਰਕ ਨਾਲ ਜਿੱਤ ਦਰਜ ਕਰਨਗੇ। ਉਮੀਦਵਾਰ ਬਰਜਿੰਦਰ ਪਾਲ ਪਨੀਤ ਮਾਨ ਨੇ ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਭਰੋਸੇ ਸਦਕਾ ਇਸ ਸੀਟ ਨੂੰ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਉਨ੍ਹਾਂ 14 ਦਸੰਬਰ ਨੂੰ ਆਪਣੇ ਹੱਕ ਵਿੱਚ ਵੋਟ ਪਾ ਕੇ ਕਾਮਯਾਬ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਬਲਵੀਰ ਸਿੰਘ ਮਾਨ, ਸਾਬਕਾ ਸਰਪੰਚ ਅਮਰਜੀਤ ਸਿੰਘ ਧਾਲੀਵਾਲ, ਸਾਬਕਾ ਬਲਾਕ ਸੰਮਤੀ ਮੈਂਬਰ ਨਾਮਧਾਰੀ ਸਾਉਣ ਸਿੰਘ ਗਹਿਲ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਮਾਨ, ਗੁਰਪ੍ਰੀਤ ਸਿੰਘ ਰਾਏਸਰ, ਗੁਰਜਿੰਦਰ ਪਾਲ ਸਿੰਘ ਮਾਨ ਸਮੇਤ ਹੋਰ ਕਈ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


author

Anmol Tagra

Content Editor

Related News