ਪੰਜਾਬ ਸਰਕਾਰ ਦਾ ਸੂਬੇ ''ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨਾ ਪਹਿਲਾ ਮੁੱਦਾ : ਮੰਤਰੀ ਹਰਪਾਲ ਚੀਮਾ
Sunday, Jan 29, 2023 - 04:47 PM (IST)

ਦਿੜ੍ਹਬਾ ਮੰਡੀ (ਅਜੈ) : ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਪਹਿਲਾਂ ਮੁੱਦਾ ਪੰਜਾਬ ਵਿੱਚੋਂ ਭ੍ਰਿਸ਼ਟਾਚਰ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਸਰਕਾਰੀ ਤੇ ਗੈਰ ਸਰਕਾਰੀ ਤੌਰ 'ਤੇ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਹਲਕਾ ਦਿੜ੍ਹਬਾ ਦੇ ਪਿੰਡ ਖਨਾਲ ਕਲਾਂ ਵਿਖੇ ਪਾਰਟੀ ਦੇ ਸੀਨੀਅਰ ਆਗੂ ਨਿਰਭੈ ਸਿੰਘ ਝਿੰਜਰ ਦੇ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਸਮਾਗਮ ਮੌਕੇ ਹਾਜ਼ਰੀ ਲਗਵਾਉਣ ਉਪਰੰਤ ਕੀਤਾ। ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਪਹਿਲਾਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਚਾਵਾਂ ਨਾਲ ਵਿਆਹੀ ਧੀ ਦੀ ਖ਼ੂਨ ਨਾਲ ਭਿੱਜੀ ਲਾਸ਼ ਦੇਖ ਮਾਪਿਆਂ ਦਾ ਨਿਕਲਿਆ ਤ੍ਰਾਹ, ਸਹੁਰਿਆਂ 'ਤੇ ਲਾਏ ਵੱਡੇ ਦੋਸ਼
'ਆਪ' ਦੇ ਪਿਛਲੇ ਕਰੀਬ ਇੱਕ ਸਾਲ ਦੇ ਕਾਰਜਕਾਲ ਨੂੰ ਚੀਮਾ ਨੇ ਪੰਜਾਬ ਦੇ ਇਤਿਹਾਸ ਵਿੱਚ ਸੁਨਹਿਰੀ ਸਾਲ ਦੱਸਦੇ ਹੋਏ ਕਿਹਾ ਕਿ ਸਰਕਾਰ ਨੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਉਹ ਕੁਝ ਕਰਕੇ ਵਿਖਾਇਆ ਹੈ, ਜੋ ਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ। ਪੰਜਾਬ ਅੰਦਰ ਬਿਨ੍ਹਾ ਕਿਸੇ ਵਿਤਕਰੇ ਤੋਂ ਹਰ ਵਰਗ ਨੂੰ 300 ਯੂਨਿਟ ਮੁਫ਼ਤ ਘਰੇਲੂ ਬਿਜਲੀ ਸਪਲਾਈ ਸਫ਼ਲਤਾ ਨਾਲ ਦੇਣਾ ਇੱਕ ਰਿਕਾਰਡ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਰਾਜ 'ਚ 500 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਸਿੱਖਿਆ ਅੰਦਰ ਸੁਧਾਰ ਕਰਨ ਲਈ ਵਿਸ਼ੇਸ਼ ਸਕੀਮਾਂ ਬਣਾਈਆਂ ਜਾ ਰਹੀਆਂ ਹਨ। ਮੰਤਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਆਪਣੇ ਵਾਅਦੇ ਮੁਤਾਬਕ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਪੱਧਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਵਰਚੂਅਲ ਸਤਿਸੰਗ 'ਤੇ ਜਾ ਰਹੇ ਡੇਰਾ ਪ੍ਰੇਮੀਆਂ ਦਾ ਇਨਸਾਫ਼ ਮੋਰਚੇ ਵਲੋਂ ਵਿਰੋਧ, ਬੇਅਦਬੀ ਮਾਮਲੇ 'ਤੇ ਚੁੱਕੇ ਸਵਾਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।