ਪਰਾਲੀ ਸਾੜਨ ਤੋਂ ਰੋਕਣ ਲਈ SSP ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ
Monday, Sep 15, 2025 - 06:02 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਬਰਨਾਲਾ ਜ਼ਿਲ੍ਹੇ ਵਿਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੱਲੋਂ ਸਬ-ਡਿਵੀਜ਼ਨ ਡੀ.ਐੱਸ.ਪੀ. ਅਤੇ ਸਮੂਹ ਐੱਸ.ਐੱਚ.ਓਜ਼ ਨਾਲ ਇਕ ਮਹੱਤਵਪੂਰਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਖ਼ਾਸ ਤੌਰ ’ਤੇ ਪਰਾਲੀ ਸਾੜਨ ਤੋਂ ਰੋਕਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵੇਂ ਹੁਕਮ ਜਾਰੀ! 19 ਸਤੰਬਰ ਤਕ...
ਐੱਸ.ਐੱਸ.ਪੀ. ਨੇ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਹਰ ਸਬ ਡਵੀਜ਼ਨ ਅਤੇ ਪੁਲਸ ਥਾਣਾ ਪੱਧਰ ’ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਕਾਰਨ ਨਾ ਸਿਰਫ਼ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਨਾਲ ਇਲਾਵਾ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਜਿਵੇਂ ਦਮਾ, ਸਾਹ ਦੀਆਂ ਬਿਮਾਰੀਆਂ ਤੇ ਹਾਰਟ ਦੀਆਂ ਸਮੱਸਿਆਵਾਂ ਵੀ ਵੱਧਦੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਕਈ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਕਿਸਾਨ ਲੈ ਸਕਦੇ ਹਨ। ਇਸ ਵਿਚ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ, ਸਬਸਿਡੀ ਵਾਲੀਆਂ ਸਕੀਮਾਂ ਅਤੇ ਜਾਗਰੂਕਤਾ ਕੈਂਪਾਂ ਦਾ ਵਿਸ਼ੇਸ਼ ਰੋਲ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਇਹ ਜਾਣਕਾਰੀ ਦਿੱਤੀ ਜਾਵੇ ਕਿ ਸਰਕਾਰ ਕਿਸਾਨਾਂ ਦੇ ਹਿਤ ਵਿਚ ਪਰਾਲੀ ਸਾੜਨ ਤੋਂ ਬਚਾਅ ਲਈ ਵੱਖ-ਵੱਖ ਤਰੀਕੇ ਅਪਨਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਫ਼ਿਰ ਹੋ ਗਏ ਧਮਾਕੇ! ਪਿੰਡ ਜੀਦਾ 'ਚ 2 ਹੋਰ ਬਲਾਸਟ
ਮੀਟਿੰਗ ਦੌਰਾਨ ਐਸ.ਐਸ.ਪੀ. ਮੁਹੰਮਦ ਸਰਫਰਾਜ਼ ਆਲਮ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਕਿਸਾਨ ਪਰਾਲੀ ਸਾੜਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਪੁਲਸ ਤਿਆਰ ਰਹੇਗੀ। ਮੀਟਿੰਗ ਦੇ ਅੰਤ ਵਿਚ ਐੱਸ.ਐੱਸ.ਪੀ. ਮੁਹੰਮਦ ਸਰਫਰਾਜ਼ ਆਲਮ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਖੇਤਰ ਵਿਚ ਕਿਸਾਨਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਬਣਾਈ ਰੱਖਣ ਤੇ ਇਸ ਮਿਸ਼ਨ ਨੂੰ ਕਾਮਯਾਬ ਬਣਾਉਣ ਲਈ ਜ਼ਿੰਮੇਵਾਰੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਬਰਨਾਲਾ ਪੁਲਸ ਹਮੇਸ਼ਾਂ ਲੋਕਾਂ ਦੇ ਸਹਿਯੋਗ ਨਾਲ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8