ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ
Friday, Jun 30, 2023 - 08:03 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਪੰਜਾਬੀ ਲੋਕ ਗਾਇਕ ਰਣਜੀਤ ਸਿੱਧੂ ਵੱਲੋਂ ਆਪਣੇ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਐੱਸ. ਆਈ. ਜਗਵਿੰਦਰ ਸਿੰਘ ਤੇ ਜੀ. ਆਰ. ਪੀ. ਦੇ ਨਰਦੇਵ ਸਿੰਘ ਨੇ ਦੱਸਿਆ ਕਿ ਰੇਲਵੇ ਟਰੈਕ ਤੋਂ ਰਾਤ ਨੂੰ ਇਕ ਲਾਸ਼ ਮਿਲੀ ਸੀ ਜਿਸ ਨੂੰ ਜੀ. ਆਰ. ਪੀ. ਚੌਂਕੀ ’ਚ ਸ਼ਨਾਖ਼ਤ ਲਈ ਰੱਖਿਆ ਗਿਆ ਸੀ ਅਤੇ ਅੱਜ ਉਸਦੀ ਸ਼ਨਾਖ਼ਤ ਰਣਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸੁਨਾਮ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਮਹਿਕਮੇ ਵੱਲੋਂ ਨਿਰਦੇਸ਼ ਜਾਰੀ
ਰਣਜੀਤ ਸਿੰਘ ਦਾ ਆਪਣੇ ਰਿਸ਼ਤੇਦਾਰਾਂ ਨਾਲ ਲੜਾਈ ਝਗੜਾ ਚੱਲਦਾ ਸੀ। ਉਸਦੀ ਪਤਨੀ ਨੇ ਬਿਆਨ ਦਿੱਤਾ ਹੈ ਕਿ ਕੁਝ ਸਮਾਂ ਪਹਿਲਾਂ ਰਣਜੀਤ ਸਿੰਘ ਨੇ ਆਪਣੀ ਕੁੜੀ ਦਾ ਵਿਆਹ ਕੀਤਾ ਸੀ ਅਤੇ ਉਸਦੇ ਰਿਸ਼ਤੇਦਾਰਾਂ ਨਾਲ ਉਸਦਾ ਲੈਣ-ਦੇਣ ਦਾ ਝਗੜਾ ਸੀ ਜਿਸ ਨੂੰ ਲੈ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਰਣਜੀਤ ਸਿੰਘ ਨੇ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਮੌਕੇ ਜੀ.ਆਰ.ਪੀ. ਦੇ ਨਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ 306,506,34 ਆਈਪੀਸੀ ਧਾਰਾ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮਾਨਸੂਨ ਦੇ ਸਰਗਰਮ ਹੋਣ ਮਗਰੋਂ ਪਾਵਰਕਾਮ ਨੂੰ ਵੱਡੀ ਰਾਹਤ
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ
ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani