ਰੇਲਵੇ ਲਾਈਨ ’ਤੇ ਮਿਲੀ ਨੌਜਵਾਨ ਦੀ ਲਾਸ਼

Thursday, Aug 27, 2026 - 06:22 PM (IST)

ਰੇਲਵੇ ਲਾਈਨ ’ਤੇ ਮਿਲੀ ਨੌਜਵਾਨ ਦੀ ਲਾਸ਼

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਬੀਤੀ ਸ਼ਾਮ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਸੁਨਾਮ ਨੇੜੇ ਰੇਲਵੇ ਪੁਲਸ ਨੂੰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀ. ਆਰ. ਪੀ. ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਲਾਲ ਸਿੰਘ ਉੱਪਲੀ ਤੇ ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਜੀ. ਆਰ. ਪੀ. ਨੂੰ ਇਤਲਾਹ ਮਿਲੀ ਸੀ ਕਿ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਬਾਬਾ ਭਾਈ ਮੂਲ ਚੰਦ ਸਾਹਿਬ ਦੀ ਸਮਾਧ ਨੇੜੇ ਸਥਾਨਕ ਮਾਇਆ ਗਾਰਡਨ ਕਾਲੋਨੀ ਦੇ ਅੱਗੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਮ੍ਰਿਤਕ ਦੀ ਪਛਾਣ ਸਤਵਿੰਦਰ ਸਿੰਘ (34) ਪੁੱਤਰ ਜੀਤ ਸਿੰਘ ਵਾਸੀ ਪਿੰਡ ਧਾਲੀਵਾਲ, ਹਾਲ ਵਾਸੀ ਜਖੇਪਲ ਵਜੋਂ ਹੋਈ ਹੈ। 

ਜੀ. ਆਰ. ਪੀ. ਵੱਲੋਂ ਲਾਸ਼ ਨੂੰ ਤੁਰੰਤ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ’ਚ ਰਖਵਾ ਦਿੱਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਚਾਚਾ ਜਗਤਾਰ ਸਿੰਘ ਅਤੇ ਮਾਤਾ ਰਾਜ ਕੌਰ ਵੱਲੋਂ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਸਤਵਿੰਦਰ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਫਿਰ ਵੀ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।


author

Gurminder Singh

Content Editor

Related News