ਬੇਮੌਸਮੀ ਮੀਂਹ ਨੇ ਢਹਿ-ਢੇਰੀ ਕੀਤਾ ਗਰੀਬ ਪਰਿਵਾਰ ਦਾ ਆਸ਼ੀਆਨਾ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

05/31/2023 6:25:19 PM

ਤਪਾ ਮੰਡੀ (ਸ਼ਾਮ,ਗਰਗ) : ਢਿਲਵਾਂ ਰੋਡ ਸਥਿਤ ਨਾਨਕਸਰ ਬਸਤੀ ‘ਚ ਗਰੀਬ ਪਰਿਵਾਰ ਦੇ ਘਰ ਦੀ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਬੇਮੌਸਮੀ ਮੀਂਹ ਕਾਰਨ ਛੱਤ ਡਿੱਗਣ ਕਾਰਨ ਮਲਬੇ ਹੇਠਾਂ ਘਰੇਲੂ ਸਾਮਾਨ ਦੱਬਣ ਕਾਰਨ ਕਾਫ਼ੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਹਾਜ਼ਰ ਮਜਦੂਰ ਮੁਕਤੀ ਮੋਰਚਾ ਦੇ ਜਿਲਾ ਪ੍ਰਧਾਨ ਨਾਨਕ ਸਿੰਘ ਤਪਾ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰਦਿਆਂ ਦੱਸਿਆ ਕਿ ਤਰਸੇਮ ਸਿੰਘ ਸੇਮਾ ਪੁੱਤਰ ਜਗਰੂਪ ਸਿੰਘ ਅਤੇ ਬਜ਼ੁਰਗ ਮਾਤਾ ਸੁਰਜੀਤ ਕੋਰ ਨਾਲ ਛੋਟੇ ਜਿਹੇ ਕਮਰੇ ‘ਚ ਰਹਿ ਕੇ ਗੁਜ਼ਾਰਾ ਕਰਦੇ ਹਨ। 

ਇਹ ਵੀ ਪੜ੍ਹੋ- ਮੀਂਹ ਵੀ ਨਹੀਂ ਰੋਕ ਸਕਿਆ ਆਸਥਾ, ਵੱਡੀ ਗਿਣਤੀ 'ਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ (ਤਸਵੀਰਾਂ)

ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਰਾਤ ਸਮੇਂ ਉਸ ਦੇ ਕਮਰੇ ਦੀ ਛੱਤ ਡਿੱਗ ਗਈ ਤੇ ਮਲਬੇ ਹੇਠਾਂ ਉਨ੍ਹਾਂ ਦਾ ਘਰੇਲੂ ਸਮਾਨ ਤੋਂ ਇਲਾਵਾ ਕੂਲਰ, ਪੇਟੀ ਅਤੇ ਹੋਰ ਸਾਮਾਨ ਦੱਬਣ ਕਾਰਨ ਲੱਖਾਂ ਰੁਪਏ ਦੇ ਕਰੀਬ ਨੁਕਸਾਨ ਹੋ ਗਿਆ। ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਾਨਕ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗਰੀਬ ਪਰਿਵਾਰ ਦੇ ਘਰ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਗਰੀਬ ਪਰਿਵਾਰ ਮੁੜ ਆਪਣੇ ਪੈਂਰਾਂ 'ਤੇ ਖੜ੍ਹ ਜਾਵੇ। 

ਇਹ ਵੀ ਪੜ੍ਹੋ- ਸਾਬਕਾ CM ਚੰਨੀ ਦੀ ਪ੍ਰੈੱਸ ਕਾਨਫਰੰਸ, ਮੁੱਖ ਮੰਤਰੀ ਮਾਨ ਦੇ ਸਵਾਲਾਂ ਦਾ ਦਿੱਤਾ ਜਵਾਬ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News