ਮਾਲੇਰਕੋਟਲਾ ''ਚ ਮਨਾਇਆ ਰੱਖੜੀ ਦਾ ਤਿਉਹਾਰ, ਭੈਣਾਂ ਨੇ ਭਰਾਵਾਂ ਦੇ ਗੁੱਟ ''ਤੇ ਬੰਨ੍ਹੀ ਰੱਖੜੀ

Thursday, Aug 11, 2022 - 02:11 PM (IST)

ਮਾਲੇਰਕੋਟਲਾ ''ਚ ਮਨਾਇਆ ਰੱਖੜੀ ਦਾ ਤਿਉਹਾਰ, ਭੈਣਾਂ ਨੇ ਭਰਾਵਾਂ ਦੇ ਗੁੱਟ ''ਤੇ ਬੰਨ੍ਹੀ ਰੱਖੜੀ

ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ) : ਭੈਣ-ਭਰਾ ਦੇ ਪਵਿੱਤਰ ਪਿਆਰ ਦਾ ਤਿਉਹਾਰ ਰੱਖੜੀ ਮਲੇਰਕੋਟਲਾ 'ਚ ਵੀ ਧੂਮਧਾਮ ਨਾਲ ਮਨਾਇਆ ਗਿਆ। ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੇ ਤਿਲਕ ਲਗਾਇਆ ਤੇ ਭਰਾਵਾਂ ਨੇ ਵੀ ਰੱਖੜੀ ਦੇ ਬਦਲੇ ਉਨ੍ਹਾਂ ਦੀ ਰੱਖਿਆ ਕਰਨ ਦਾ ਵਾਅਦਾ ਕਰਦੇ ਹੋਏ ਤੋਹਫ਼ੇ ਦਿੱਤੇ। ਇਹ ਤਿਉਹਾਰ ਭੈਣ-ਭਰਾ ਦੇ ਅਟੁੱਟ ਬੰਧਨ, ਪਿਆਰ, ਕੁਰਬਾਨੀ ਅਤੇ ਸਮਰਪਣ ਨੂੰ ਦਰਸਾਉਂਦਾ ਹੈ।

ਰੱਖੜੀ ਬੰਨ੍ਹ ਕੇ, ਭੈਣਾਂ ਆਪਣੇ ਭਰਾਵਾਂ ਦੀ ਲੰਬੀ ਉਮਰ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੀਆਂ ਹਨ ਤੇ ਭਰਾ ਵੀ ਭੈਣਾਂ ਦੀ ਸਾਰੀ ਉਮਰ ਰੱਖਿਆ ਕਰਨ ਦਾ ਵਾਅਦਾ ਕਰਦੇ ਹਨ। ਰੱਖੜੀ ਦੇ ਤਿਉਹਾਰ ਨੂੰ ਲੈ ਕੇ ਹਰ ਪਾਸੇ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਬਾਜ਼ਾਰਾਂ 'ਚ ਵੀ ਹੋਰਨਾਂ ਦਿਨਾਂ ਨਾਲੋਂ ਰੌਣਕ ਵੱਧ ਸੀ। ਭੈਣਾਂ ਨੇ ਆਪਣੇ ਭਰਾਵਾਂ ਲਈ ਮਹਿੰਗੀ ਤੋਂ ਮਹਿੰਗੀ ਰੱਖੜੀ ਖਰੀਦੀ। ਬਾਜ਼ਾਰਾਂ 'ਚ ਪੰਜ ਰੁਪਏ ਤੋਂ ਲੈ ਕੇ ਇੱਕ ਹਜ਼ਾਰ ਰੁਪਏ ਤੱਕ ਦੀਆਂ ਵੱਖ-ਵੱਖ ਕਿਸਮਾਂ ਵਾਲੀਆਂ ਰੱਖੜੀਆਂ ਉਪਲਬਧ ਸਨ।


author

Anuradha

Content Editor

Related News