ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

Tuesday, Jan 21, 2025 - 05:18 PM (IST)

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਧੂਰੀ (ਜੈਨ) : ਸ਼ਹਿਰ ਦੇ ਮਾਲੇਰਕੋਟਲਾ ਬਾਈਪਾਸ ਚੌਂਕ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਹਾਸਲ ਜਾਣਕਾਰੀ ਮੁਤਾਬਕ ਸ਼ਹਿਰ ਦੇ ਗੁਰੂ ਨਾਨਕ ਨਗਰ ਦਾ ਵਸਨੀਕ ਸਾਹਿਲ ਨਾਮੀ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਮਾਲੇਰਕੋਟਲਾ ਰੋਡ ’ਤੇ ਸਥਿਤ ਇਕ ਫੈਕਟਰੀ ’ਚ ਕੰਮ ਕਰਨ ਲਈ ਜਾਂਦੇ ਸਮੇਂ ਇਕ ਵਾਹਨ ਦੀ ਫੇਟ ਦਾ ਸ਼ਿਕਾਰ ਹੋਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ।

ਇੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਉਪਰੰਤ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫ਼ਰ ਕੀਤਾ ਗਿਆ ਸੀ, ਜਿੱਥ ਉਸ ਦੀ ਮੌਤ ਹੋ ਗਈ।


author

Gurminder Singh

Content Editor

Related News