24 ਅਗਸਤ ਦੀ ਸਮਰਾਲਾ ਰੈਲੀ ਬਾਰੇ ਕਿਸਾਨਾਂ ਨੇ ਕੀਤੀ ਮੀਟਿੰਗ

Thursday, Aug 21, 2025 - 07:05 PM (IST)

24 ਅਗਸਤ ਦੀ ਸਮਰਾਲਾ ਰੈਲੀ ਬਾਰੇ ਕਿਸਾਨਾਂ ਨੇ ਕੀਤੀ ਮੀਟਿੰਗ

ਮਹਿਲ ਕਲਾਂ (ਹਮੀਦੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਇਕ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਛੇਵੀਂ ਪਾਤਸ਼ਾਹੀ ਕਸਬਾ ਮਹਿਲ ਕਲਾਂ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਨੰਬਰਦਾਰ ਪਰਮਜੀਤ ਸਿੰਘ ਢੀਂਡਸਾ ਨੇ ਕੀਤੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਊਦੈ ਸਿੰਘ ਹਮੀਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 

ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 24 ਅਗਸਤ ਨੂੰ ਸਮਰਾਲਾ ਵਿਖੇ ਰੱਖੀ ਜੇਤੂ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਵਰਕਰਾਂ ਨੂੰ ਕਾਫਲੇ ਬੰਨ ਕੇ ਸ਼ਿਰਕਤ ਕਰਨੀ ਚਾਹੀਦੀ ਹੈ। ਇਸ ਲਈ ਬਲਾਕ ਮਹਿਲ ਕਲਾਂ ਵੱਲੋਂ ਪਿੰਡ-ਪਿੰਡ ਡਿਊਟੀਆਂ ਲਗਾ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਮੀਤ ਪ੍ਰਧਾਨ ਜਸਵਿੰਦਰ ਸਿੰਘ ਛੀਨੀਵਾਲ, ਜਰਨਲ ਸਕੱਤਰ ਅਮਰਜੀਤ ਸਿੰਘ ਭੋਲਾ ਅਤੇ ਸਕੱਤਰ ਡਾ. ਸੁਖਦੀਪ ਸਿੰਘ ਕਲਾਲ ਮਾਜਰਾ ਨੇ ਵਿਸ਼ਵਾਸ ਦਵਾਇਆ ਕਿ ਬਲਾਕ ਮਹਿਲ ਕਲਾਂ ਤੋਂ ਵੱਡੇ ਪੱਧਰ ’ਤੇ ਕਿਸਾਨ ਕਾਫਲੇ ਸਮੇਤ ਸਮਰਾਲਾ ਰੈਲੀ ਵਿਚ ਸ਼ਾਮਲ ਹੋਣਗੇ। 

ਇਹ ਖ਼ਬਰ ਵੀ ਪੜ੍ਹੋ - ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ

ਇਸ ਮੌਕੇ ਜਥੇਬੰਦੀ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਸਹੌਰ, ਹਰਭਜਨ ਸਿੰਘ, ਮਨਪ੍ਰੀਤ ਸਿੰਘ ਬੀਹਲਾ, ਰਾਮ ਸਿੰਘ ਥਿੰਦ ਹਮੀਦੀ, ਦਲਜੀਤ ਸਿੰਘ ਗੰਗੋਹਰ, ਮਹਿੰਦਰ ਸਿੰਘ ਸੀਨੀਵਾਲ ਖੁਰਦ, ਹਰਜਿੰਦਰ ਸਿੰਘ ਦੀਵਾਨਾ, ਹਰਨੇਕ ਸਿੰਘ ਛਾਪਾ, ਕੁਲਦੀਪ ਸਿੰਘ ਹਮੀਦੀ, ਦਲਜੀਤ ਸਿੰਘ ਮਹਿਲ ਕਲਾਂ, ਰਣਜੀਤ ਸਿੰਘ ਮਿੱਠੂ ਕਲਾਲਾ, ਸੁਰਿੰਦਰ ਸਿੰਘ ਵਜੀਦਕੇ, ਬਲਜਿੰਦਰ ਸਿੰਘ ਕੁਰੜ, ਲਖਬੀਰ ਸਿੰਘ ਰਾਏਸਰ, ਮਨਦੀਪ ਸਿੰਘ ਜਟਾਣਾ ਚੰਨਣਵਾਲ, ਦਲਜੀਤ ਸਿੰਘ ਛੀਨੀਵਾਲ ਖੁਰਦ, ਨਿਰਮਲ ਸਿੰਘ ਹਮੀਦੀ, ਅਮਰੀਕ ਸਿੰਘ, ਸਤਨਾਮ ਸਿੰਘ ਹਮੀਦੀ, ਗੁਰਬਚਨ ਸਿੰਘ, ਗੁਰਜੰਟ ਸਿੰਘ, ਸਵਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।       

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News