ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫਤਾਰ

03/04/2020 5:00:00 PM

ਸੰਗਰੂਰ (ਬੇਦੀ) : ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਭਾਰੀ ਮਾਤਰਾ ਨਸ਼ੀਲੇ ਪਦਾਰਥ ਬਰਾਮਦ ਕਰਕੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ 2 ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੋਹਿਤ ਅਗਰਵਾਲ ਡੀ.ਐੱਸ.ਪੀ. ਡੀ. ਸੰਗਰੂਰ ਨੇ ਦੱਸਿਆ ਕਿ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਬਹਾਦਰ ਸਿੰਘ ਵਾਲਾ ਅਤੇ ਥਾਣੇਦਾਰ ਕਰਮਜਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਸੰਗਰੂਰ ਦੇ ਸਾਂਝੇ ਆਪਰੇਸ਼ਨ ਦੌਰਾਨ ਮੁਖਬਰ ਦੀ ਇਤਲਾਹ 'ਤੇ ਥਾਣੇਦਾਰ ਕਰਮਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈਲ ਸੰਗਰੂਰ ਸਮੇਤ ਪੁਲਸ ਪਾਰਟੀ ਨੇ ਦੌਰਾਨੇ ਨਾਕਾਬੰਦੀ ਖੇਤਲਾ ਦਿੜ੍ਹਬਾ ਰੋਡ 'ਤੇ ਹਰਬੰਸ ਸਿੰਘ ਪੁੱਤਰ ਸਵ. ਦਾਰਾ ਸਿੰਘ ਵਾਸੀ ਇੰਦਰਾ ਬਸਤੀ ਸੁਨਾਮ ਨੂੰ 150 ਗ੍ਰਾਮ ਹੈਰੋਇਨ ਸਮੇਤ ਕਾਰ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਦਿੜ੍ਹਬਾ 'ਚ ਮਾਮਲਾ ਦਰਜ ਕਰਵਾਇਆ। ਪੁੱਛਗਿੱਛ ਤੋਂ ਬਾਅਦ ਕਾਕਾ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਇੰਦਰਾ ਬਸਤੀ ਸੁਨਾਮ, ਸਲੀਮ ਪੁੱਤਰ ਬਨੀ ਸਿੰਘ ਅਤੇ ਵਾਸੀ ਰੈਣਕਪੁਰਾ ਟਾਊਨ ਰੋਹਤਕ ਹਰਿਆਣਾ ਖਿਲਾਫ ਵੀ ਮਾਮਲਾ ਦਰਜ ਹੋਇਆ। ਦੋਸ਼ੀ ਹਰਬੰਸ ਸਿੰਘ ਅਤੇ ਕਾਕਾ ਸਿੰਘ ਇਹ ਹੈਰੋਇਨ ਸਲੀਮ ਉਕਤ ਪਾਸੋਂ ਲਿਆ ਕੇ ਅੱਗੇ ਸਪਲਾਈ ਕਰਦੇ ਸਨ। ਦੋਸ਼ੀ ਕਾਕਾ ਸਿੰਘ ਅਤੇ ਸਲੀਮ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ।

ਦੂਸਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆ ਮੋਹਿਤ ਅਗਰਵਾਲ ਡੀ.ਐੱਸ.ਪੀ. ਡੀ. ਸੰਗਰੂਰ ਨੇ ਦੱਸਿਆ ਕਿ ਇਸੇ ਤਰ੍ਹਾਂ ਸਹਾਇਕ ਥਾਣੇਦਾਰ ਹਰਦੀਪ ਸਿੰਘ ਐਂਟੀ ਨਾਰਕੋਟਿਕ ਸੈੱਲ ਸੰਗਰੂਰ ਸਮੇਤ ਪੁਲਸ ਪਾਰਟੀ ਨੇ ਮੁਖਬਰੀ ਦੇ ਅਧਾਰ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਚੀਮਾ 'ਚ ਰਮਜ਼ਾਨ ਖਾਨ ਉਰਫ ਬੰਟੀ ਪੁੱਤਰ ਨਛੱਤਰ ਖਾਨ, ਕੁਲਵੀਰ ਸਿੰਘ ਉਰਫ਼ ਬੱਬੂ ਪੁੱਤਰ ਹੰਸਾ ਸਿੰਘ ਅਤੇ ਗੁਰਜਿੰਦਰ ਸਿੰਘ ਉਰਫ਼ ਮਿਥੁਨ ਪੁੱਤਰ ਬਲਵੀਰ ਸਿੰਘ ਵਾਸੀਅਨ ਢਿੱਲਵਾਂ ਪੱਤੀ ਸ਼ੇਰੋਂ ਦਰਜ ਰਜਿਸਟਰ ਕਰਵਾਇਆ। ਉਕਤ ਦੋਸ਼ੀਆਂ ਨੂੰ ਨਾਕਾਬੰਦੀ ਦੌਰਾਨ 6000 ਨਸ਼ੀਲੀਆਂ ਗੋਲੀਆਂ ਸਮੇਤ ਮੋਟਰ ਸਾਇਕਲ ਗ੍ਰਿਫਤਾਰ ਕੀਤਾ । ਦੋਸ਼ੀਆਂ ਪਾਸੋਂ ਪੁੱਛਗਿੱਛ ਜਾਰੀ ਹੈ। ਜ਼ਿਕਰਯੋਗ ਹੈ ਉਕਤ ਦੋਸ਼ੀਆਂ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਹਨ।


Baljeet Kaur

Content Editor

Related News