ਦਿੱਲੀ ਹਾਈਕੋਰਟ ਦਾ ਫੈਸਲਾ ਸ਼ਲਾਘਾਯੋਗ : ਟੀਟੂ

Friday, Dec 21, 2018 - 03:30 PM (IST)

ਦਿੱਲੀ ਹਾਈਕੋਰਟ ਦਾ ਫੈਸਲਾ ਸ਼ਲਾਘਾਯੋਗ : ਟੀਟੂ

ਸੰਗਰੂਰ (ਬੇਦੀ, ਹਰਜਿੰਦਰ)- ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਕੇ ਦਿੱਲੀ ਹਾਈਕੋਰਟ ਨੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਵਪਾਰ ਮੰਡਲ ਜ਼ਿਲਾ ਸੰਗਰੂਰ ਦੇ ਪ੍ਰਧਾਨ ਅਮਰਜੀਤ ਸਿੰਘ ਟੀਟੂ ਨੇ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਕੀਤਾ। ਟੀਟੂ ਨੇ ਕਿਹਾ ਕਿ ਦਿੱਲੀ ਹਾਈਕੋਰਟ ਵੱਲੋਂ ਜਿੱਥੇ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ, ਉੱਥੇ ਹੋਰ ਵੀ ਜਿਹਡ਼ੇ 1984 ਦੇ ਦੰਗਿਆਂ ’ਚ ਸ਼ਾਮਲ ਹਨ, ਉਹ ਜਲਦੀ ਸਲਾਖਾਂ ਦੇ ਪਿੱਛੇ ਹੋਣਗੇ। ਟੀਟੂ ਨੇ ਕਿਹਾ ਕਿ ਸਮੁੱਚੇ ਸਿੱਖ ਭਾਈਚਾਰੇ ਅਤੇ ਸ਼ਾਂਤੀ ਨੂੰ ਢਾਹੁਣ ਵਾਲੇ ਲੋਕਾਂ ਵਿਚ ਨਿਆਪਾਲਿਕਾ ’ਤੇ ਵਿਸ਼ਵਾਸ ਬਣਿਆ ਹੈ ਕਿਉਂਕਿ ਸੱਜਣ ਕੁਮਾਰ ਅਤੇ ਉਨ੍ਹਾਂ ਦੀ ਸ਼ਰਾਰਤੀ ਜੁੰਡਲੀ ਨੇ 1984 ’ਚ ਜੋ ਨੰਗਾ ਨਾਚ ਕੀਤਾ ਸੀ, ਉਸ ਦੀ ਸਜ਼ਾ ਸੱਜਣ ਕੁਮਾਰ ਨੂੰ ਮਿਲ ਗਈ ਹੈ ਅਤੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਸਜ਼ਾ ਜ਼ਰੂਰ ਮਿਲੇਗੀ।


Related News