5 ਸਾਲ ਤੱਕ ਦੇ ਬੱਚਿਆਂ ਨੂੰ ਪਿਅਾਈਆਂ ਜਾਣਗੀਆਂ ਪੋਲੀੳ ਰੋਧਕ ਬੂੰਦਾਂ; ਡਾ. ਕਿਸ਼ੋਰ

11/14/2018 4:48:55 PM

ਸੰਗਰੂਰ (ਵਿਵੇਕ ਸਿੰਧਵਾਨੀ,ਰਵੀ)-18 ਨਵੰਬਰ ਤੋਂ 20 ਨਵੰਬਰ 2018 ਤੱਕ ਚਲਾਈ ਜਾਣ ਵਾਲੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਸਬੰਧੀ ਸੀਨੀਅਰ ਮੈਡੀਕਲ ਅਫਸਰਾਂ ਤੇ ਨੋਡਲ ਅਫਸਰਾਂ ਦੀ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ. ਜੁਗਲ ਕਿਸ਼ੋਰ ਦੀ ਰਹਿਨੁਮਾਈ ਹੇਠ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਹਾਈ ਰਿਸਕ ਇਲਾਕੇ, ਭੱਠਿਆਂ, ਝੁੱਗੀ ਝੋਪਡ਼ੀਆਂ, ਉਸਾਰੀ ਅਧੀਨ ਇਮਾਰਤਾਂ ਅਤੇ ਟੱਪਰੀਵਾਸ ਟਿਕਾਣਿਆਂ ’ਤੇ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀੳ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਕੋਈ ਵੀ ਬੱਚਾ ਪੋਲੀੳ ਰੋਧਕ ਬੂੰਦਾਂ ਤੋਂ ਵਾਝਾਂ ਨਾ ਰਹਿ ਜਾਵੇ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਨੀਰਾ ਸੇਠ, ਡਾ. ਲਖਵੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਬਰਨਾਲਾ ਕੁਲਦੀਪ ਸਿੰਘ, ਸਮੂਹ ਐੱਸ. ਐੱਮ. ਓਜ. ਅਤੇ ਨੋਡਲ ਅਫਸਰਾਂ ਨੇ ਭਾਗ ਲਿਆ।


Related News