ਨਸ਼ੇ ਵਾਲੀਅਾਂ 250 ਗੋਲੀਆਂ ਤੇ 48 ਬੋਤਲਾਂ ਸ਼ਰਾਬ ਬਰਾਮਦ

11/15/2018 12:56:12 PM

ਸੰਗਰੂਰ (ਕਾਂਸਲ, ਵਿਕਾਸ)- ਸਥਾਨਕ ਥਾਣਾ ਮੁਖੀ ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੁਲਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ ਵਿਅਕਤੀ ਨੂੰ ਨਸ਼ੇ ਵਾਲੀਅਾਂ 250 ਗੋਲੀਆਂ ਅਤੇ ਇਕ ਅੌਰਤ ਨੂੰ 48 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕਰ ਕੇ ਮੁਕੱਦਮੇ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਦਿੰਦਿਆਂ ਪੁਲਸ ਚੌਕੀ ਘਰਾਚੋਂ ਦੇ ਇੰਚਾਰਜ ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਬ-ਡੀਵਜ਼ਨ ਭਵਾਨੀਗਡ਼੍ਹ ਦੇ ਡੀ. ਐੱਸ. ਪੀ. ਵਰਿੰਦਰਜੀਤ ਸਿੰਘ ਥਿੰਦ ਅਤੇ ਥਾਣਾ ਮੁਖੀ ਇੰਸਪੈਕਟਰ ਪ੍ਰਿਤਪਾਲ ਸਿੰਘ ਦੇ ਨਿਰਦੇਸ਼ਾਂ ਹੇਠ ਸੁਨਾਮ-ਭਵਾਨੀਗਡ਼੍ਹ ਰੋਡ ਉੱਪਰ ਸਥਿਤ ਪਿੰਡ ਨਾਗਰਾ ਦੇ ਬੱਸ ਅੱਡੇ ਉੱਪਰ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਅਚਾਨਕ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿਚ ਫਡ਼ਿਆ ਇਕ ਲਿਫਾਫਾ ਜਦੋਂ ਸੁੱਟਿਆ ਤਾਂ ਪੁਲਸ ਪਾਰਟੀ ਨੂੰ ਸ਼ੱਕ ਹੋ ਜਾਣ ’ਤੇ ਪੁਲਸ ਪਾਰਟੀ ਨੇ ਉਕਤ ਨੂੰ ਰੋਕ ਲਿਆ ਅਤੇ ਇਸ ਵਲੋਂ ਸੁੱਟੇ ਲਿਫਾਫੇ ਦੀ ਜਦੋਂ ਤਲਾਸ਼ੀ ਲਈ ਤਾਂ ਲਿਫਾਫੇ ’ਚੋਂ ਪੁਲਸ ਨੂੰ 250 ਨਸ਼ੇ ਵਾਲੀਅਾਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਵਿਅਕਤੀ ਜਿਸ ਦੀ ਪਛਾਣ ਰਾਜ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਨਾਗਰਾ ਦੇ ਤੌਰ ’ਤੇ ਹੋਈ ਨੂੰ ਨਸ਼ੇ ਵਾਲੀਅਾਂ ਗੋਲੀਆਂ ਸਣੇ ਕਾਬੂ ਕਰ ਕੇ ਇਸ ਵਿਰੁੱਧ ਕੇਸ ਦਰਜ ਕੀਤਾ। ਇਸੇ ਤਰ੍ਹਾਂ ਹੈੱਡ ਕਾਂਸਟੇਬਲ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਦਿਆਲਪੁਰਾ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਇਕ ਗੁਪਤ ਸੂਚਨਾ ਦੇ ਅਾਧਾਰ ’ਤੇ ਇਕ ਅੌਰਤ ਨੂੰ ਕਾਬੂ ਕਰ ਕੇ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਪਾਰਟੀ ਨੇ ਉਕਤ ਅੌਰਤ ਜਿਸ ਦੀ ਪਛਾਣ ਧੀਰੂ ਕੌਰ ਪਤਨੀ ਰੂਪ ਸਿੰਘ ਵਾਸੀ ਪਿੰਡ ਜੌਲੀਆਂ ਦੇ ਤੌਰ ’ਤੇ ਹੋਈ, ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News