ਮਨੀਸ਼ ਗਰਗ ਦਾ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਸਨਮਾਨ

11/15/2018 12:54:19 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)– ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਸੰਗਰੂਰ ਦੇ ਕੈਂਸਰ ਅਵੇਅਰਨੈੱਸ ਸੋੋਸਾ. ਦੇ ਪ੍ਰਧਾਨ ਮਨੀਸ਼ ਗਰਗ ਦਾ ਉਨ੍ਹਾਂ ਦੀਆਂ ਕੈਂਸਰ ਦੀਆਂ ਬੀਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾ. ਦੇ ਪ੍ਰਧਾਨ ਮਨੀਸ਼ ਗਰਗ ਨੇ ਦੱਸਿਆ ਕਿ ਸੋਸਾ. ਵੱਲੋਂ ਜੋ ਕੈਂਸਰ ਦੇ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਡੇਢ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ, ਉਸ ਪ੍ਰਤੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਫਾਰਮ ਆਦਿ ਸੋਸਾ. ਵੱਲੋਂ ਭਰ ਕੇ ਉਨ੍ਹਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਜਿਹਡ਼ੇ ਮਰੀਜ਼ਾਂ ਦਾ ਖਰਚਾ ਡੇਢ ਲੱਖ ਤੋਂ ਉਤੇ ਹੋ ਜਾਂਦਾ ਹੈ। ਉਨ੍ਹਾਂ ਮਰੀਜ਼ਾਂ ਦੀ ਸੋੋਸਾ. ਵੱਲੋਂ ਵਿੱਤੀ ਸਹਾਇਤਾ ਵੀ ਕੀਤੀ ਜਾਂਦੀ ਹੈ।


Related News