ਨਸ਼ੇ ਵਾਲੇ ਪਦਾਰਥ ਬਰਾਮਦ, ਅੌਰਤ ਸਣੇ 2 ਵਿਅਕਤੀ ਕਾਬੂ
Thursday, Dec 06, 2018 - 12:52 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਪੁਲਸ ਨੇ ਦੋ ਕੇਸਾਂ ’ਚ 500 ਨਸ਼ੇ ਵਾਲੀਆਂ ਗੋਲੀਆਂ ਅਤੇ 24 ਬੋਤਲਾਂ ਸ਼ਰਾਬ ਸਣੇ ਇਕ ਅੌਰਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀ ਧਰਮਪਾਲ ਗਸ਼ਤ ਦੌਰਾਨ ਅਨਾਜ ਮੰਡੀ ਬਰਨਾਲਾ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਇਕ ਅੌਰਤ ਨੂੰ ਕਾਬੂ ਕਰ ਕੇ ਉਸ ਕੋਲੋਂ 500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਉਕਤ ਅੌਰਤ ਦੀ ਪਛਾਣ ਅਜਮੇਰ ਕੌਰ ਵਾਸੀ ਬਰਨਾਲਾ ਦੇ ਤੌਰ ’ਤੇ ਹੋਈ। ਇਸੇ ਤਰ੍ਹਾਂ ਥਾਣਾ ਮਹਿਲ ਕਲਾਂ ਦੇ ਹੌਲਦਾਰ ਰਫੀ ਜਦੋਂ ਕਿਰਪਾਲ ਸਿੰਘ ਵਾਲਾ ਵਿਖੇ ਮੌਜੂਦ ਸੀ ਤਾਂ ਜਸਵੀਰ ਸਿੰਘ ਉਰਫ ਸੋਨਾ ਵਾਸੀ ਕਿਰਪਾਲ ਸਿੰਘ ਵਾਲਾ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਦੇਸੀ ਹਰਿਆਣਾ ਬਰਾਮਦ ਕੀਤੀ। ਉਸ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।