ਵਿਦਿਅਾਰਥੀਅਾਂ ਲਾਇਅਾ ਵਿੱਦਿਅਕ ਟੂਰ
Thursday, Dec 06, 2018 - 12:50 PM (IST)

ਸੰਗਰੂਰ (ਵਿਵੇਕ ਸਿੰਧਵਾਨੀ,ਰਵੀ) - ਸੈਕਰਡ ਹਾਰਟ ਇੰਟਰਨੈਸ਼ਨਲ ਕਾਨਵੈਂਟ ਸਕੂਲ ਬਰਨਾਲਾ ਰੋਡ ਧਨੌਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮਹਿਤੇਆਣਾ ਸਾਹਿਬ ਦਾ ਸਕੂਲ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਆਯੋਜਿਤ ਕੀਤਾ ਗਿਆ। ਇਸ ਵਿਦਿਅਕ ਟੂਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਮਹਿਤੇਆਣਾ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਮੱਥਾ ਟੇਕਿਆ ਗਿਆ ਅਤੇ ਵਿਦਿਆਰਥੀਆਂ ਨੂੰ ਉਥੇ ਦਰਸਾਏ ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਗਈ। ਸਕੂਲ ਦੇ ਵਿਦਿਆਰਥੀਆਂ ਲਈ ਇਹ ਇਕ ਨਵਾਂ ਤਜਰਬਾ ਸੀ, ਜਿਸ ਦਾ ਉਨ੍ਹਾਂ ਵਲੋਂ ਖੂਬ ਆਨੰਦ ਮਾਣਿਆ। ਇਸ ਵਿਦਿਅਕ ਟੂਰ ਦਾ ਮਨੋਰਥ ਜਿੱਥੇ ਵਿਦਿਆਰਥੀਆਂ ਦੇ ਇਤਿਹਾਸਕ ਗਿਆਨ ’ਚ ਵਾਧਾ ਕਰਨਾ ਸੀ ਉਥੇ ਹੀ ਵਿਦਿਆਰਥੀਆਂ ਦੇ ਮਨੋਰੰਜਨ ਕਰਵਾਉਣਾ ਵੀ ਟੂਰ ਦਾ ਉਦੇਸ਼ ਸੀ। ਸ਼੍ਰੀ ਮਹਿਤੇਆਣਾ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਵਿਖੇ ਵੀ ਦਰਸ਼ਨ ਕਰਵਾਏ ਗਏ। ਗੁਰਦੁਆਰਾ ਸਾਹਿਬ ਵਿਖੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਲੰਗਰ ਵੀ ਛਕਿਆ ਅਤੇ ਸੇਵਾ ਵੀ ਨਿਭਾਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸਤਵੰਤ ਦਾਨੀ, ਵਾਈਸ ਚੇਅਰਮੈਨ ਤਨਵੀਰ ਸਿੰਘ ਤੇ ਸਕੂਲ ਪ੍ਰਿੰਸੀਪਲ ਰੋਹਿਤ ਪਲਤਾ ਨੇ ਇਸ ਟੂਰ ’ਚ ਸ਼ਾਮਲ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਕੂਲ ਸਟਾਫ ਨੂੰ ਵਿਦਿਅਕ ਟੂਰ ਦੀਆਂ ਵਧਾਈਆਂ ਦਿੱਤੀਆਂ।