ਕਾਨੂੰਨੀ ਸੇਵਾਵਾਂ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

Saturday, Dec 08, 2018 - 12:43 PM (IST)

ਕਾਨੂੰਨੀ ਸੇਵਾਵਾਂ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

ਸੰਗਰੂਰ (ਰਾਕੇਸ਼) - ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮੀਰੀ-ਪੀਰੀ ਖ਼ਾਲਸਾ ਕਾਲਜ ਭਦੌਡ਼ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲਾ ਬਰਨਾਲਾ ਵਲੋਂ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦੇ ਪ੍ਰਮੁੱਖ ਵਕਤਾ ਪ੍ਰਭਜੋਤ ਸਿੰਘ ਕਾਲੇਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸਨ। ਮੁੱਖ ਮਹਿਮਾਨ ਕਾਲੇਕੇ ਨੇ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਲੋਕਾਂ ਨੂੰ ਸਹੂਲਤਾਂ ਦੇਣ ਦਾ ਘੇਰਾ ਵਿਸ਼ਾਲ ਹੋਇਆ ਹੈ। ਇਹ ਅਥਾਰਟੀ ਸਿਰਫ ਮੁਫਤ ਕਾਨੂੰਨੀ ਸੇਵਾਵਾਂ ਤਕ ਹੀ ਸੀਮਤ ਨਹੀਂ ਰਹੀ ਸਗੋਂ ਆਮ ਲੋਕਾਂ ਨੂੰ ਹਰ ਪੱਖ ਤੋਂ ਮਦਦ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਕਿਸੇ ਨੂੰ ਲੋਡ਼ਵੰਦ ਨਜ਼ਰ ਆਉਂਦਾ ਹੈ ਤਾਂ ਸਾਡੇ ਨਾਲ ਸਿੱਧਾ ਸੰਪਰਕ ਕੀਤਾ ਜਾਵੇ, ਅਥਾਰਟੀ ਉਸ ਦੀ ਹਰ ਪੱਖ ਤੋਂ ਮਦਦ ਕਰੇਗੀ। ਇਸ ਸਮੇਂ ਪੰਜਾਬੀ ਵਿਭਾਗ ਦੇ ਮੁਖੀ ਡਾ.ਚਰਨਦੀਪ ਸਿੰਘ ਨੇ ਮੁੱਖ ਵਕਤਾ ਕਾਲੇਕੇ ਦੇ ਭਾਸ਼ਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਕਿਹਾ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਜ਼ਿਲਾ ਮੈਜਿਸਟਰੇਟ ਪ੍ਰਭਜੋਤ ਸਿੰਘ ਕਾਲੇਕੇ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਸਮੇਤ ਨਾਲ ਆਏ ਐਡਵੋਕੇਟ ਗੁਰਪ੍ਰੀਤ ਕੌਰ ਅਤੇ ਪੰਕਜ ਬਾਂਸਲ ਦਾ ਵੀ ਸਨਮਾਨ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਡਾ. ਜਸਮੀਤ ਸਿੰਘ ਨੇ ਨਿਭਾਈ। ਇਸ ਸਮੇਂ ਪ੍ਰੋ. ਵੰਦਨਾ ਸੁਖੀਜਾ, ਲਾਇ. ਨਰਿੰਦਰ ਸਿੰਘ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਜਸਕੀਰਤ ਕੌਰ, ਪ੍ਰੋ. ਵਤਨਦੀਪ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਸਿਮਰਜੀਤ ਕੌਰ, ਪ੍ਰੋ. ਗੁਰਜੀਤ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਸੁਖਵੀਰ ਕੌਰ, ਇਕਬਾਲ ਸਿੰਘ ਅਤੇ ਅਮਨਪ੍ਰੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।


Related News