ਜੀ. ਐੱਸ. ਸਕੂਲ ਧੌਲਾ ਵਿਖੇ ਮਨਾਇਆ ਗੁਰਪੁਰਬ ਦਿਹਾਡ਼ਾ

Saturday, Dec 08, 2018 - 12:33 PM (IST)

ਜੀ. ਐੱਸ. ਸਕੂਲ ਧੌਲਾ ਵਿਖੇ ਮਨਾਇਆ ਗੁਰਪੁਰਬ ਦਿਹਾਡ਼ਾ

ਸੰਗਰੂਰ (ਸ਼ਾਮ,ਗਰਗ)- ਜੀ. ਐੱਸ. ਪਬਲਿਕ ਸੀਨੀ. ਸੈਕੰ. ਸਕੂਲ, ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਰਿਸ਼ਵ ਜੈਨ ਅਤੇ ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ ਜੀ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਇੰਦਰਜੀਤ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾਡ਼ਾ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤੇ ਗਏ। ਅਧਿਆਪਕਾ ਅਮਨਦੀਪ ਕੌਰ ਨੇ ਬੱਚਿਆਂ ਨੂੰ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਵਲੋਂ ਬੱਚਿਆਂ ਅਤੇ ਅਧਿਆਪਕ ਸਾਹਿਬਾਨ ਨੂੰ ਇਸ ਸ਼ੁਭ ਦਿਹਾਡ਼ੇ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦੱਸੇ ਰਸਤਿਆਂ ਉਪਰ ਚਲਣਾ ਚਾਹੀਦਾ ਹੈ, ਕਿਸੇ ਨਾਲ ਜਾਤ-ਪਾਤ ਦੇ ਅਧਾਰ ਤੇ ਵਿਤਕਰਾ ਨਹੀਂ ਕਰਨਾ ਚਾਹੀਦਾ ਅਤੇ ਜ਼ਿੰਦਗੀ ਵਿਚ ਹਮੇਸ਼ਾਂ ਚੰਗੇ ਕ੍ਰਮ ਕਰਨੇ ਚਾਹੀਦੇ ਹਨ।


Related News