ਪਿੰਡ ''ਹਰਿਆਊ'' ਦਾ ਸ਼ਲਾਘਾਯੋਗ ਕਦਮ, ਪਰਾਲੀ ਸਾੜੇ ਬਿਨਾਂ ਕਣਕ ਬੀਜ ਦੇ ਬਚਾਏ 2,000 ਰੁਪਏ ਪ੍ਰਤੀ ਏਕੜ

02/03/2023 3:10:15 PM

ਸੰਗਰੂਰ : ਸੰਗਰੂਰ ਜ਼ਿਲ੍ਹੇ ਦੇ ਹਰਿਆਊ ਪਿੰਡ 'ਚ ਇਸ ਸਾਲ 50 ਫ਼ੀਸਦੀ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਬਿਨਾਂ ਹੀ ਕਣਕ ਦੀ ਬਿਜਾਈ ਕੀਤੀ ਹੈ। ਜਿਸ ਦੇ ਨਤੀਜੇ ਵਜੋਂ ਫ਼ਸਲ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਯੋਜਨਾ ਬਣਾਈ ਹੈ ਕਿ ਅਗਲੇ ਸਾਲ ਪਿੰਡ ਦੇ ਸਾਰੇ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ। ਕ੍ਰਿਸ਼ੀ ਵਿਗਿਆਨ ਕੇਂਦਰ, (ਕੇ. ਵੀ. ਕੇ. ) ਖੇੜੀ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ, ਜਿਨ੍ਹਾਂ ਨੇ ਪਿਛਲੇ ਸਾਲ ਪਿੰਡ ਨੂੰ ਪਰਾਲੀ ਪ੍ਰਬੰਧਾਂ ਲਈ ਅੱਗੇ ਰੱਖਿਆ ਸੀ, ਦੇ ਕੁਝ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਵਿੱਚ 5,500 ਏਕੜ ਜ਼ਮੀਨ ਹੈ, ਜਿਸ ਵਿੱਚੋਂ 4,500 ਏਕੜ ਜ਼ਮੀਨ 'ਤੇ ਝੋਨੇ ਦੀ ਬਿਜਾਈ ਕੀਤੀ ਜਾਂਦੀ ਸੀ। ਉਹ ਇਸ ਸਾਲ ਤਕਰੀਬਨ 2,250 ਏਕੜ ਰਕਬੇ ਵਿਚ ਪਰਾਲੀ ਨੂੰ ਸਾੜਨ ਤੋਂ ਬਿਨਾਂ ਹੀ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਮਨਾਉਣ ਵਿੱਚ ਸਫ਼ਲ ਰਹੇ ਹਨ। 

ਇਹ ਵੀ ਪੜ੍ਹੋ- ਫਿਰ ਵਿਵਾਦਾਂ ’ਚ ਘਰੀ ਫਰੀਦਕੋਟ ਜੇਲ੍ਹ, ਸਹਾਇਕ ਸੁਪਰਡੈਂਟ 'ਤੇ ਲੱਗੇ ਇਹ ਗੰਭੀਰ ਇਲਜ਼ਾਮ

ਪਿੰਡ ਦੇ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਵਾਸਦੇਵ ਸ਼ਰਮਾ ਨੇ ਕਿਹਾ ਕਿ ਮੈਂ ਪਿਛਲੇ ਚਾਰ ਸਾਲਾਂ ਤੋਂ ਆਪਣੇ ਖੇਤਾਂ ਵਿੱਚ ਕੋਈ ਪਰਾਲੀ ਨਹੀਂ ਸਾੜੀ। ਇਸ ਸਾਲ ਮੈਂ ਸਮਾਰਟ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕੀਤੀ ਹੈ। ਮੈਨੂੰ ਖ਼ੁਸ਼ੀ ਹੈ ਕਿ ਸਾਡੇ ਪਿੰਡ ਦੇ ਕਈ ਪਰਿਵਾਰਾਂ ਨੇ ਵੀ ਪਰਾਲੀ ਨਹੀਂ ਸਾੜੀ। ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਇਸ ਸਾਲ ਸਾਡਾ ਪਿੰਡ ਦੀ ਅੱਗ ਤੋਂ ਮੁਕਤ ਹੋ ਜਾਵੇ। ਕੁਝ ਕਿਸਾਨਾਂ ਨੇ ਇਸ ਸਬੰਧੀ ਗੱਲਬਾਤ ਦੌਰਾਨ ਦੱਸਿਆ ਕਿ ਪਰਾਲੀ ਸਾੜਨ ਤੋਂ ਬਾਅਦ ਉਨ੍ਹਾਂ ਨੂੰ ਕਣਕ ਦੀ ਬਿਜਾਈ ਕਰਨ ਲਈ ਪ੍ਰਤੀ ਏਕੜ 3000 ਰੁਪਏ ਖ਼ਰਚ ਕਰਨੇ ਪੈਂਦੇ ਹਨ। ਪਰ ਉਨ੍ਹਾਂ ਨੇ ਪਰਾਲੀ ਨੂੰ ਸਾੜਨ ਤੋਂ ਬਿਨਾਂ ਹੀ ਵੱਖ-ਵੱਖ ਮਸ਼ੀਨਾਂ ਦੀ ਮਦਦ ਨਾਲ ਕਰੀਬ 1000 ਰੁਪਏ ਦੀ ਲਾਗਤ ਨਾਲ ਕਣਕ ਦੀ ਬਿਜਾਈ ਕੀਤੀ ਹੈ। ਕੇ. ਵੀ. ਕੇ. ਖੇੜੀ ਦੇ ਐਸੋਸੀਏਟ ਡਾਇਰੈਕਟਰ ਡਾ. ਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਹਰਿਆਊ ਪਿੰਡ ਤੋਂ ਚੰਗਾ ਹੁੰਗਾਰਾ ਮਿਲਿਆ ਹੈ। ਅਸੀਂ ਹੋਰ ਜਾਗਰੂਕਤਾ ਕੈਂਪ ਲਗਾਉਣ ਦੀ ਯੋਜਨਾ ਬਣਾ ਰਹੇ ਹਾਂ ਅਤੇ ਸਾਰੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਿਨਾਂ ਪ੍ਰਬੰਧਨ ਕਰਨ ਦੀ ਸਿਖਲਾਈ ਦੇ ਰਹੇ ਹਾਂ। 

ਇਹ ਵੀ ਪੜ੍ਹੋ- ਦੁਬਈ ਦਾ ਆਖ ਓਮਾਨ ਭੇਜੀ ਮਲੋਟ ਦੀ ਔਰਤ ਪਰਤੀ ਘਰ, ਰੋਂਦੀ-ਕੁਰਲਾਉਂਦੀ ਨੇ ਦੱਸੀ ਦਿਲ ਝੰਜੋੜਣ ਵਾਲੀ ਹੱਡਬੀਤੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News