ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਖੁੱਲ੍ਹਿਆ ਸਕਾਲਰਸ਼ਿਪ ਪੋਰਟਲ

Saturday, Sep 10, 2022 - 02:57 PM (IST)

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਖੁੱਲ੍ਹਿਆ ਸਕਾਲਰਸ਼ਿਪ ਪੋਰਟਲ

ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ) : ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਸਕੀਮ ਤਹਿਤ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarships.gov.in ’ਤੇ ਸਾਲ 2022-23 ਲਈ ਆਨਲਾਈਨ ਦਰਖਾਸਤਾਂ ਪ੍ਰਾਪਤ ਕਰਨ ਲਈ ਪੋਰਟਲ ਖੋਲ੍ਹਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦਿੱਤੀ।

ਇਹ ਵੀ ਪੜ੍ਹੋ : ਦੋ ਪਹੀਆ ਵਾਹਨਾਂ 'ਤੇ ਸਕੂਲ ਆਉਂਦੇ ਵਿਦਿਆਰਥੀਆਂ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਡੀਸੀ ਨੇ ਦਿੱਤੇ ਇਹ ਹੁਕਮ

ਡੀਸੀ ਨੇ ਵਜ਼ੀਫ਼ੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਬੋਧੀ, ਪਾਰਸੀ, ਜੈਨ ਅਤੇ ਈਸਾਈ ) ਨਾਲ ਸਬੰਧਿਤ ਵਿਦਿਆਰਥੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ ਆਮਦਨ ਹੱਦ ਇੱਕ ਲੱਖ ਰੁਪਏ, ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਆਮਦਨ ਹੱਦ ਦੋ ਲੱਖ ਰੁਪਏ ਅਤੇ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਲਈ ਆਮਦਨ ਹੱਦ ਦੋ ਲੱਖ 50 ਹਜ਼ਾਰ ਰੁਪਏ ਹੈ। ਬਿਨੈਕਾਰ ਸਰਕਾਰੀ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਯੂਨੀਵਰਸਿਟੀ/ਸੰਸਥਾ/ਕਾਲਜ/ਸਕੂਲ ਵਿੱਚ ਪੜ੍ਹਾਈ ਕਰਦਾ ਹੋਵੇ, ਬਿਨੈਕਾਰ ਵੱਲੋਂ ਅਪਣਾਇਆ ਹੋਇਆ ਕੋਰਸ ਘੱਟੋ-ਘੱਟ ਇਕ ਸਾਲ ਦੀ ਮਿਆਦ ਦਾ ਲਾਜ਼ਮੀ ਹੋਵੇ ਅਤੇ ਬਿਨੈਕਾਰ ਨੂੰ ਪਿਛਲੇ ਸਾਲਾਨਾ ਬੋਰਡ/ਕਲਾਸ ਦੀ ਪ੍ਰੀਖਿਆ ’ਚ 50 ਫੀਸਦੀ ਅੰਕ ਪ੍ਰਾਪਤ ਕੀਤੇ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਲੰਬੀ ਉਡੀਕ ਤੋਂ ਬਾਅਦ‘ਬਡਰੁੱਖਾਂ’ ਵਿਖੇ ਸਥਾਪਿਤ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

ਡੀਸੀ ਨੇ ਦੱਸਿਆ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਦੇ ਵਿਦਿਆਰਥੀਆਂ ਲਈ ਆਨਲਾਈਨ ਪੋਰਟਲ 30 ਸਤੰਬਰ 2022, ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਲਈ 31 ਅਕਤੂਬਰ 2022 ਤੱਕ ਅਪਲਾਈ ਕਰਨ ਲਈ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਰਖਾਸਤਕਰਤਾ ਪੋਰਟਲ ਦੀ ਵੈੱਬਸਾਈਟ www.scholarships.gov.in (ਸਾਈਟ ਦਾ ਲਿੰਕ www.minorityaffairs.gov.in ’ਤੇ ਉਪਲੱਬਧ ਹੈ) ਜਾਂ ਮੋਬਾਇਲ ਐਪ-ਨੈਸ਼ਨਲ ਸਕਾਲਰਸ਼ਿਪ (ਐੱਨ.ਐੱਸ.ਪੀ) ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਨਲਾਈਨ ਦਰਖਾਸਤਾਂ ਭਰਨ ਲਈ ਵਿਸਤ੍ਰਿਤ ਹਦਾਇਤਾਂ ਨੈਸ਼ਨਲ ਸਕਾਲਰਸ਼ਿਪ ਪੋਰਟਲ ਦੇ ਹੋਮ ਪੇਜ 'ਤੇ ਉਪਲਬਧ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Anuradha

Content Editor

Related News