ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਵੱਖ ਹੋਏ ਨੇਤਾ ਇੱਕ ਪਲੇਟ ਫਾਰਮ ''ਤੇ ਇਕੱਠੇ ਹੋਣ: ਢੀਂਡਸਾ

03/11/2024 3:59:59 PM

ਤਪਾ ਮੰਡੀ (ਸ਼ਾਮ,ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਸਰਪਰਸ਼ਤ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਜੋ ਪਿੰਡ ਬਾਦਲ ਤੋਂ ਵਾਪਸ ਆਉਣ ਸਮੇਂ ਪਿੰਡ ਘੁੰਨਸ ਵਿਖੇ ਪਹੁੰਚੇ। ਇਸ ਦੌਰਾਨ ਉਹ ਸੰਤ ਅਤਰ ਸਿੰਘ ਜੀ ਘੁੰਨਸਾਂ ਵਿਖੇ ਨਤਮਸਤਕ ਹੋਣ ਪਹੁੰਚੇ। ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਉਨ੍ਹਾਂ ਸੰਯੁਕਤ ਅਕਾਲੀ ਦਾ ਰਲੇਵਾਂ ਕਰਕੇ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਅਕਾਲੀ ਦਲ ਦੇ ਵੱਖ-ਵੱਖ ਦਲ ਦੇ ਨੇਤਾਵਾਂ ਨੂੰ ਕਿਹਾ ਕਿ ਉਹ ਇੱਕ ਪਲੇਟ ਫਾਰਮ 'ਤੇ ਇਕੱਠੇ ਹੋ ਕੇ ਜਿੱਤ ਪ੍ਰਾਪਤ ਕਰਨ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਯਾਰ ਨੇ ਹੀ ਯਾਰ ਦੇ ਪਿਓ ਦਾ ਕੀਤਾ ਕਤਲ (ਵੀਡੀਓ)

ਇਸ ਮੌਕੇ ਜਥੇਦਾਰ ਬਲਦੇਵ ਸਿੰਘ ਚੂੰਘਾਂ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਹਰਦੇਵ ਸਿੰਘ ਰੋਗਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਤਿੰਨ ਸਾਲਾਂ ਤੋਂ ਰਿਲੇਸ਼ਨ 'ਚ ਸੀ ਵਿਆਹੁਤਾ ਜੋੜਾ, ਹੁਣ ਕੁੜੀ ਨੇ ਮੁੰਡੇ 'ਤੇ ਲਾਏ ਇਹ ਗੰਭੀਰ ਇਲਜ਼ਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News