ਪਾਰਟੀ ਵੱਲੋਂ ਮਿਲ਼ੇ ਮਾਣ-ਸਨਮਾਨ ਨੂੰ ਹਮੇਸ਼ਾ ਅਹਿਮੀਅਤ ਦਿੱਤੀ : ਗੋਲਡੀ

12/15/2019 2:15:03 PM

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਬਣਾਏ ਜਾਣ ਤੇ ਵਿਨਰਜੀਤ ਸਿੰਘ ਗੋਲਡੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੰਗਰੂਰ ਤੋਂ ਪਾਰਟੀ ਦੇ ਉੱਘੇ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਡੈਲੀਗੇਟ ਬਣਨ ਦੇ ਨਾਲ਼ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਨ ਦਾ ਮੌਕਾ ਮਿਲਿਆ ਹੈ ਅਤੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਬਤੌਰ ਡੈਲੀਗੇਟ ਪਹੁੰਚ ਕੇ ਉਨ੍ਹਾਂ ਨੂੰ ਮਾਣ ਮਹਿਸੂਸ ਹੋਇਆ ਹੈ। ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਉਨ੍ਹਾਂ ਨੇ ਪਾਰਟੀ ਵਿਚ ਮਿਲੇ ਮਾਣ-ਸਨਮਾਨ ਨੂੰ ਹਮੇਸ਼ਾ ਅਹਿਮੀਅਤ ਦਿੱਤੀ ਹੈ, ਉਨ੍ਹਾਂ ਕਿਹਾ ਕਿ ਪਾਰਟੀ ਤੋਂ ਉੱਪਰ ਅਤੇ ਉਸ ਵਿਚ ਮਿਲੇ ਅਹੁਦਿਆਂ ਤੋਂ ਵੱਧ ਕੇ ਕੁੱਝ ਵੀ ਨਹੀਂ ਹੁੰਦਾ, ਪੰਜਾਬੀਆਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਜਿਸ ਦਾ ਇਤਿਹਾਸ ਮਾਣਮੱਤਾ ਹੈ।

ਉਨ੍ਹਾਂ ਕਿਹਾ ਕਿ ਛੋਟੇ ਹੁੰਦਿਆਂ ਜਦੋਂ ਵੀ ਉਹ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਜਾਂਦੇ ਸਨ ਤਾਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਨੇੜੇ ਦੀ ਲੰਘਣ 'ਤੇ ਉਹ ਸੋਚਦੇ ਸਨ ਕਿ ਤੇਜਾ ਸਿੰਘ ਸਮੁੰਦਰੀ ਹਾਲ ਦੇ ਅੰਦਰ ਕੀ ਹੁੰਦਾ ਹੋਵੇਗਾ, ਉਨ੍ਹਾਂ ਕਿਹਾ ਕਿ ਰਾਜਨੀਤੀ ਵਿਚ ਆ ਕੇ ਕਈ ਵਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਇਸ ਹਾਲ ਵੱਲ ਜਾਣਾ ਦਾ ਮੌਕਾ ਮਿਲਿਆ ਪਰ ਅੰਦਰ ਜਾਣ ਦਾ ਸਬੱਬ ਨਾ ਬਣ ਸਕਿਆ। ਵਿਨਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ, ਉਸ ਜਥੇਬੰਦੀ ਦੇ ਮੈਂਬਰ ਹਨ, ਜਿਸ ਦਾ ਇਤਿਹਾਸ ਕੁਰਬਾਨੀਆਂ  ਭਰਿਆ ਹੈ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ।


Gurminder Singh

Content Editor

Related News