ਕਰਿਆਨੇ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

04/01/2022 2:28:59 PM

ਬਰਨਾਲਾ (ਵਿਵੇਕ ਸਿੰਧਵਾਨੀ , ਧਰਮਪਾਲ) : ਸਥਾਨਕ ਸੇਖਾਂ ਰੋਡ ’ਤੇ ਲੰਘੀ ਰਾਤ ਇਕ ਕਰਿਆਨਾ ਦੁਕਾਨ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਣ ਦੁਕਾਨ ’ਚ ਪਿਆ ਲੱਖਾਂ ਰੁਪਏ ਦਾ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੇਮ ਚੰਦ ਕਰਿਆਨਾ ਦੁਕਾਨ ਦੇ ਮਾਲਕ ਪ੍ਰੇਮ ਚੰਦ ਰੰਗੀਆਂ ਵਾਲੇ ਨੇ ਦੱਸਿਆ ਕਿ ਉਸ ਦੀ ਦੁਕਾਨ ਸੇਖਾਂ ਰੋਡ ਗਲੀ ਨੰਬਰ 12 ਦੀ ਨੁੱਕਰ ’ਤੇ ਸਥਿਤ ਹੈ। ਲੰਘੀਂ ਰਾਤ ਦੁਕਾਨ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪੁੱਜ ਗਏ ਤਾਂ ਦੁਕਾਨ ’ਚੋ ਅੱਗ ਦੀਆਂ ਲਪਟਾ ਨਿੱਕਲ ਰਹੀਆਂ ਸਨ ।

ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਦਫ਼ਤਰ ਬਰਨਾਲਾ ਵਿਖੇ ਦਿੱਤੀ ਗਈ। ਸੂਚਨਾ ਮਿਲਣ ’ਤੇ ਫ਼ਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੁਕਾਨ ਵਿਚ ਲੱਗੀ ਅੱਗ ’ਤੇ ਕਾਬੂ ਪਾਇਆ । ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦੀ ਦੁਕਾਨ ’ਚ ਪਿਆ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਦੁਕਾਨ ਵਿਚ ਅੱਗ ਲੱਗਣ ਨਾਲ ਕਰੀਬ 2 ਲੱਖ ਤੋਂ ਵੱਧ ਦਾ ਨੁਕਸਾਨ ਹੋ ਗਿਆ।


Gurminder Singh

Content Editor

Related News