ਪਾਣੀ ਦੀ ਬੂੰਦ ਵੀ ਬਾਹਰ ਨਹੀਂ ਜਾਣ ਦੇਵਾਂਗੇ, ਮੋਰਚਾ ਲਾ ਕੇ ਪੰਜਾਬ ਦੇ ਹਿੱਤਾਂ ਲਈ ਲੜਾਂਗੇ : ਸੁਖਬੀਰ ਬਾਦਲ

09/09/2022 5:26:37 PM

ਭਵਾਨੀਗੜ੍ਹ(ਕਾਂਸਲ) : ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੇ ਦਿੱਲੀ ਦੇ ਆਗੂਆਂ ਦੀਆਂ ਆਪਹੁਦਰੀਆਂ ਤੇ ਪੰਜਾਬ ਦੇ ਮਸਲਿਆਂ ’ਚ ਕੀਤੀ ਜਾ ਰਹੀ ਦਖਲ ਅੰਦਾਜ਼ੀ ਨੂੰ ਨਾ ਰੋਕੀਆਂ ਤਾਂ ਪੰਜਾਬ ਦਾ ਹਾਲ ਸ਼੍ਰੀ ਲੰਕਾ ਵਾਲਾ ਹੋ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਕੱਠਪੁਤਲੀ ਦੀ ਤਰ੍ਹਾਂ ਕੰਮ ਰਹੇ ਹਨ , ਜਿਨ੍ਹਾਂ ਕੋਲ ਖ਼ੁਦ ਕੋਈ ਪਾਵਰ ਨਹੀਂ ਹੈ। ਮਾਨ 'ਤੇ ਨਿਸ਼ਾਨਾਂ ਵਿੰਨ੍ਹਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀਆਂ ਪਾਵਰਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਹਨ।

ਇਹ ਵੀ ਪੜ੍ਹੋ- ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਨੇ ਫੜਿਆ ਤੂਲ, ਹਾਈਕੋਰਟ ਨੇ ਡੀ.ਸੀ. ਤੇ ਐੱਸ.ਐੱਸ.ਪੀ. ਨੂੰ ਕੀਤਾ ਤਲਬ

ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਬਾਰੇ ਤਾਂ ਅਸੀਂ ਪਹਿਲਾਂ ਵੀ ਕਿਹਾ ਸੀ ਕਿ ਜੇਕਰ ਪੰਜਾਬ ’ਚ ਕੇਜਰੀਵਾਲ ਨੂੰ ਮੌਕਾ ਮਿਲ ਗਿਆ ਤਾਂ ਇਨ੍ਹਾਂ ਨੇ ਪੰਜਾਬ ਦੇ ਖਜ਼ਾਨੇ ਸਮੇਤ ਪੰਜਾਬ ਦਾ ਸਾਰਾ ਪਾਣੀ ਲੁੱਟ ਕੇ ਦਿੱਲੀ ਤੇ ਹੋਰ ਸੂਬਿਆਂ ’ਚ ਲੈ ਜਾਣਾ ਹੈ। ਅਕਾਲੀ ਦਲ ਕਿਸੇ ਵੀ ਹਾਲਤ ’ਚ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਸੂਬੇ ਤੋਂ ਬਾਹਰ ਨਹੀਂ ਜਾਣ ਦੇਵੇਗਾ। ਇਸ ਸੰਬੰਧੀ ਉਹ ਮੋਰਚੇ ਲਗਾਉਣ ਦੇ ਨਾਲ-ਨਾਲ ਪੰਜਾਬ ਦੇ ਹਿੱਤਾਂ ਲਈ ਆਪਣੀ ਜਾਨ ਤੱਕ ਵੀ ਕੁਰਬਾਨ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖ਼ਜਾਨਾ ਪੂਰੀ ਤਰ੍ਹਾਂ ਖ਼ਾਲੀ ਪਿਆ ਹੈ ਤੇ ਪੰਜਾਬ ਦੇ ਇਤਿਹਾਸ ’ਚ ਇਹ ਪਹਿਲੀ ਵਾਰੀ ਹੋਇਆ ਹੈ ਕਿ ਪੰਜਾਬ ਦੀ 'ਆਪ' ਸਰਕਾਰ ਨੂੰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਹੋਰ ਅਦਾਇਗੀ ਕਰਨ ਦੇ ਲਈ ਰਿਜ਼ਰਵ ਬੈਂਕਾਂ ਦੀ ਗਾਰੰਟੀ ਤੋਂ ਬਾਅਦ ਹੀ ਅਦਾਇਗੀ ਕਰ ਸਕਿਆ ਹੈ। ਇਸ ਮੌਕੇ ਅਕਾਲੀ ਦਲ ਦੇ ਪਾਰਟੀ ਵਰਕਰ ਮੌਜੂਦ ਸਨ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 
   


Simran Bhutto

Content Editor

Related News