ਚੇਅਰਮੈਨ ਸੁਖਵਿੰਦਰ ਦਾਸ ਬਾਵਾ ਵੱਲੋਂ ਸਮਾਜ ਸੇਵਕਾਂ ਅਤੇ ਪਾਰਟੀ ਵਰਕਰਾਂ ਦਾ ਸਨਮਾਨ
Friday, Oct 10, 2025 - 06:32 PM (IST)

ਮਹਿਲ ਕਲਾਂ (ਹਮੀਦੀ)– ਮਹਿਲ ਕਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ ਜੀ ਵੱਲੋਂ ਹਲਕਾ ਸੰਗਠਨ ਇੰਚਾਰਜ ਰਮਨਦੀਪ ਸਿੰਘ (ਦੀਪੀ) ਗੁੰਮਟੀ ਦੀ ਅਗਵਾਈ ਹੇਠ ਇਕ ਵਿਸ਼ਾਲ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਹਲਕੇ ਦੇ ਬਲਾਕ ਪ੍ਰਧਾਨਾਂ, ਨੌਜਵਾਨ ਮੋਰਚੇ (ਯੂਥ ਵਿੰਗ) ਦੇ ਮੈਂਬਰਾਂ ਅਤੇ ਨਸ਼ਿਆਂ ਵਿਰੁੱਧ ਜੰਗ ਲੜ ਰਹੇ ਯੁੱਧ ਵਿੰਗ ਦੇ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਮੋਹਿਤ ਗਰਗ, ਬਲਾਕ ਪ੍ਰਧਾਨ ਗੁਰਜੀਤ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਅਤੇ ਸਰਪੰਚ ਗੁਰਦੀਪ ਸਿੰਘ ਛਾਪਾ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਠੁੱਲੀਵਾਲ, ਬਲਾਕ ਪ੍ਰਧਾਨ ਪਿਰਤਪਾਲ ਸਿੰਘ ਗਹਿਲ, ਗੁਰਦੀਪ ਸਿੰਘ ਸੋਡਾ, ਮਨਜੀਤ ਸਿੰਘ ਸਹਿਜੜਾ ਸਮੇਤ ਕਈ ਪ੍ਰਮੁੱਖ ਆਗੂ ਸ਼ਾਮਿਲ ਸਨ। ਇਸ ਮੌਕੇ ਸੁਖਵਿੰਦਰ ਦਾਸ ਬਾਵਾ ਜੀ ਨੇ ਕਿਹਾ ਕਿ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਜੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸੇਵਾ, ਸਮਰਪਣ ਅਤੇ ਇਕਤਾ ਦੇ ਰਾਹ ‘ਤੇ ਤੁਰ ਪਏ ਤਾਂ ਪੰਜਾਬ ਮੁੜ ਸੋਨੇ ਦੀ ਚਿੜੀ ਬਣ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਵਰਕਰ ਹੀ ਸੰਗਠਨ ਦੀ ਤਾਕਤ ਹਨ, ਜੋ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿਚ ਲੋਕਾਂ ਦੀ ਭਲਾਈ ਲਈ ਬਿਨਾ ਥੱਕੇ ਸੇਵਾ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - Diwali ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ
ਰਮਨਦੀਪ ਸਿੰਘ ਦੀਪੀ ਗੁੰਮਟੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੰਗਠਨ ਦੀ ਏਕਤਾ, ਨੌਜਵਾਨਾਂ ਦੀ ਤਾਕਤ ਅਤੇ ਨਸ਼ਾ ਮੁਕਤ ਪੰਜਾਬ ਲਈ ਚੱਲ ਰਹੀ ਲਹਿਰ ਹਲਕਾ ਮਹਿਲ ਕਲਾਂ ਨੂੰ ਰਾਜਨੀਤਕ ਤੇ ਸਮਾਜਕ ਤੌਰ ‘ਤੇ ਨਵੀਂ ਉਚਾਈਆਂ ‘ਤੇ ਲੈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਵਰਕਰ ਦਾ ਸਨਮਾਨ ਕਰਨਾ ਸੰਗਠਨ ਦੀ ਸ਼ਕਤੀ ਨੂੰ ਹੋਰ ਮਜ਼ਬੂਤ ਕਰਦਾ ਹੈ। ਸਮਾਰੋਹ ਵਿਚ ਹਲਕੇ ਦੇ ਕਈ ਪ੍ਰਮੁੱਖ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਨੌਜਵਾਨ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਪੂਰਾ ਮਾਹੌਲ ਉਤਸ਼ਾਹ ਅਤੇ ਭਾਈਚਾਰੇ ਦੀ ਭਾਵਨਾ ਨਾਲ ਭਰਪੂਰ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8