ਦਿੱਲੀ ਦੇ ਟਿਕਰੀ ਬਾਰਡਰ ’ਤੇ ਸਹੀਦ ਨੌਜਵਾਨ ਕਿਸਾਨ ਹਰਫੂਲ ਸਿੰਘ ਆਸੂ ਨਮਿਤ ਪਾਠ ਦੇ ਭੋਗ ਪਾਏ ਗਏ

02/04/2021 3:02:25 PM

ਚੀਮਾ ਮੰਡੀ (ਗੋਇਲ): ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਦਿੱਲੀ ਦੇ ਟਿੱਕਰੀ ਬਾਰਡਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਾਏ ਮੋਰਚੇ ਚ ਲੰਮੇ ਸਮੇਂ ਤੋਂ ਸੇਵਾ ’ਚ ਜੁਟੇ ਪਿੰਡ ਬੀਰ ਕਲਾਂ ਦੇ ਨੌਜਵਾਨ ਕਿਸਾਨ ਹਰਫੂਲ ਸਿੰਘ ਆਸੂ ਜੋ ਪਿਛਲੇ ਦਿਨੀਂ ਦਿੱਲੀ ਦੇ ਟਿਕਰੀ ਬਾਰਡਰ ਤੇ ਸ਼ਹੀਦੀ ਪਾ ਗਿਆ ਸੀ। ਨਮਿਤ ਅੱਜ ਪਿੰਡ ਬੀਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ। ਜਿਸ ਦੌਰਾਨ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ, ਕਿਸਾਨ ਜਥੇਬੰਦੀਆਂ ਦੇ ਆਗੂਆਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਪਿੰਡ ਵਾਸੀਆਂ ਨੇ ਸ਼ਹੀਦ ਕਿਸਾਨ ਹਰਫੂਲ ਸਿੰਘ ਆਸੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਸ਼ਹੀਦ ਕਿਸਾਨ ਹਰਫੂਲ ਸਿੰਘ ਆਸੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਜਿਥੇ ਗ੍ਰਾਮ ਪੰਚਾਇਤ ਵੱਲੋਂ ਸ਼ਹੀਦ ਕਿਸਾਨ ਹਰਫੂਲ ਸਿੰਘ ਆਸੂ ਦੀ ਯਾਦ ਵਿੱਚ ਯਾਦਗਾਰੀ ਗੇਟ ਬਣਾਉਣ ਦਾ ਐਲਾਨ ਕੀਤਾ ਉੱਥੇ ਉਨ੍ਹਾਂ ਪਿੰਡ ਬੀਰ ਕਲਾਂ ਦੇ ਸਕੂਲ ਚੋਂ ਪੜ੍ਹਾਈ ਵਿੱਚ ਚੰਗੇ ਨਤੀਜੇ ਦੇਣ ਵਾਲੇ ਪਹਿਲਿਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਕਿਸਾਨ ਹਰਫੂਲ ਸਿੰਘ ਆਸੂ ਦੀ ਯਾਦ ਨੂੰ ਸਮਰਪਿਤ ਕ੍ਰਮਵਾਰ 11 ਹਜ਼ਾਰ, 5100 ,3100 ਰੁਪਏ ਦਾ ਹਰ ਸਾਲ ਇਨਾਮ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਉਦਮ ਸਿੰਘ ਬੀਰ ਕਲਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੋਬਿੰਦ ਸਿੰਘ ਚੱਠਾ ਤੇ ਕਿਸਾਨ ਆਗੂ ਜਗਜੀਤ ਸਿੰਘ ਢੈਪਈ ਨੇ ਜਿੱਥੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੜਦੇ ਹੋਏ ਆਪਣੀ ਜਾਨ ਸੰਘਰਸ਼ ਦੇ ਲੇਖੇ ਲਾਉਣ ਵਾਲੇ ਕਿਸਾਨ ਹਰਫੂਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ, ਉੱਥੇ ਉਹਨਾਂ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਖੇਤੀ ਨੂੰ ਦੀ ਨਿਖੇਧੀ ਵੀ ਕੀਤੀ। ਭੋਗ ਸਮੇਂ ਹਲਕਾ ਵਿਧਾਇਕ ਅਮਨ ਅਰੋੜਾ, ਕਾਂਗਰਸ ਪਾਰਟੀ ਵੱਲੋਂ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ, ਸੀਨੀਅਰ ਅਕਾਲੀ ਆਗੂ ਰਜਿੰਦਰ ਦੀਪਾ, ਗੁਰਪ੍ਰੀਤ ਸਿੰਘ ਲਖਮੀਰਵਾਲਾ, ਗੁਰਿੰਦਰ ਪਾਲ ਸਿੰਘ ਬਿੱਟੂ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਬੀਰ ਕਲਾਂ, ਬਾਬਾ ਖੁਸ਼ੀ ਨਾਥ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਬੀਰ ਕਲਾਂ, ਕਿਸਾਨ ਜਥੇਬੰਦੀ ਵੱਲੋਂ ਅਜੈਬ ਸਿੰਘ ਜਖੇਪਲ, ਗੁਰਭਗਤ ਸਿੰਘ ਸ਼ਾਹਪੁਰ ਕਲਾਂ, ਰਜਿੰਦਰ ਸਿੰਘ ਚੀਮਾ, ਜੱਗਰ ਸਿੰਘ ਸ਼ਾਹਪੁਰ ਕਲਾਂ, ਭਿੰਦਰ ਸਿੰਘ, ਮਿੱਠੂ ਸਿੰਘ, ਗੁਰਮੇਲ ਸਿੰਘ ਚੀਮਾ, ਸੁਖਦੇਵ ਸਿੰਘ, ਜਗਸੀਰ ਸਿੰਘ, ਚਰਨਜੀਤ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।


Shyna

Content Editor

Related News