ਟਰੱਕ ਤੋਂ ਡਿੱਗਣ ਕਾਰਨ ਟਰੱਕ ਆਪਰੇਟਰ ਦੀ ਮੌਤ, ਫ਼ੌਜ ਤੋਂ ਸੇਵਾਮੁਕਤ ਸੀ ਮ੍ਰਿਤਕ
Friday, May 26, 2023 - 05:29 PM (IST)

ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਫ਼ੌਜ ’ਚੋਂ ਸੇਵਾਮੁਕਤ ਹੋਏ ਟਰੱਕ ਆਪ੍ਰੇਟਰ ਦੀ ਸੁਜਾਨਪੁਰ ਵਿਖੇ ਟਰੱਕ ਤੋਂ ਹੇਠਾਂ ਡਿੱਗ ਜਾਣ ਕਾਰਨ ਵਾਪਰੇ ਹਾਦਸੇ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਰਾਮ ਗੋਇਲ ਤੇ ਜਗਦੀਪ ਸਿੰਘ ਗੋਗੀ ਨਰੈਣਗੜ੍ਹ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭਵਾਨੀਗੜ੍ਹ ਬੀਤੇ ਦਿਨੀਂ ਆਪਣੇ ਟਰੱਕ ’ਚ ਚਿੱਪਸ ਭਰ ਕੇ ਸੁਜਾਨਪੁਰ ਨੂੰ ਗਿਆ ਸੀ। ਇਸ ਦੌਰਾਨ ਟਰੱਕ ’ਤੇ ਤਰਪਾਲ ਪਾਉਂਦੇ ਸਮੇਂ ਅਚਾਨਕ ਉਸਦਾ ਪੈਰ ਸਲਿੱਪ ਕਰ ਜਾਣ ਕਾਰਨ ਉਹ ਟਰੱਕ ਤੋਂ ਹੇਠਾਂ ਡਿੱਗ ਪਿਆ ਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਮੁਕਤਸਰ 'ਚ ਵਾਪਰੇ ਹਾਦਸੇ ਨੇ ਪੁਆਏ ਘਰ 'ਚ ਵੈਣ, ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ
ਉਨ੍ਹਾਂ ਦੱਸਿਆ ਕਿ ਮਲਕੀਤ ਸਿੰਘ ਨੇ ਭਾਰਤੀ ਫ਼ੌਜ ’ਚੋਂ ਸੇਵਾਮੁਕਤ ਹੋਣ ਤੋਂ ਬਾਅਦ ਨਿੱਜੀ ਕੰਪਨੀਆਂ ਤੋਂ ਕਰਜ਼ਾ ਲੈ ਕੇ ਸਥਾਨਕ ਟਰੱਕ ਯੂਨੀਅਨ ਵਿਖੇ ਆਪਣਾ ਟਰੱਕ ਪਾ ਕੇ ਆਪਣਾ ਕਾਰੋਬਾਰ ਸ਼ੁਰੂ ਕੀਤਾ ਸੀ। ਮਲਕੀਤ ਸਿੰਘ ਦੀ ਮੌਤ ਦੀ ਖ਼ਬਰ ਦਾ ਪਤਾ ਲੱਗਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਸਥਾਨਕ ਟਰੱਕ ਯੂਨੀਅਨ ਦੇ ਪ੍ਰਧਾਨ ਪ੍ਰਗਟ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸਰਬਜੀਤ ਸਿੰਘ ਬਿੱਟੂ, ਰਾਮ ਗੋਇਲ ਤੇ ਜਗਦੀਪ ਸਿੰਘ ਗੋਗੀ ਨਰੈਣਗੜ੍ਹ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਟਰੱਕ ਆਪ੍ਰੇਟਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ।
ਇਹ ਵੀ ਪੜ੍ਹੋ- ਨਥਾਣਾ ਨੇ ਨੌਜਵਾਨ ਦੀਪਇੰਦਰ ਸਿੱਧੂ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਹਾਸਲ ਕੀਤਾ ਵੱਡਾ ਮੁਕਾਮ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।