ਸੈਰ ਕਰ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
Tuesday, May 14, 2024 - 05:49 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸੈਰ ਕਰ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਤਬੀਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਮਲਕੀਤ ਸਿੰਘ ਵਾਸੀ ਚੀਮਾ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਭਰਾ ਸਤਵਿੰਦਰ ਸਿੰਘ ਘਰ ਦੇ ਬਾਹਰ ਸੈਰ ਕਰ ਰਿਹਾ ਸੀ, ਮੈਂ ਘਰ ਦੇ ਮੇਨ ਗੇਟ ’ਤੇ ਖੜ੍ਹਾ ਸੀ ਤਾਂ ਇਕਦਮ ਰੌਲਾ ਪੈ ਗਿਆ ਜਦੋਂ ਮੈਂ ਭੱਜ ਕੇ ਦੇਖਿਆ ਤਾਂ ਮੇਰਾ ਭਰਾ ਸਤਵਿੰਦਰ ਸਿੰਘ ਬੇਹੋਸ਼ੀ ਦੀ ਹਾਲਤ ’ਚ ਸੜਕ ’ਤੇ ਪਿਆ ਸੀ।
ਉਸ ਦੇ ਭਰਾ ਨੂੰ ਇਕ ਅਣਪਛਾਤੇ ਵ੍ਹੀਕਲ ਨੇ ਟੱਕਰ ਮਾਰ ਦਿੱਤੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।