ਟਰਾਲੇ ਹੇਠਾਂ ਆਉਣ ਨਾਲ ਔਰਤ ਦੀ ਮੌਤ, 1 ਗੰਭੀਰ ਜ਼ਖ਼ਮੀ
Sunday, Oct 16, 2022 - 05:46 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ ) : ਸਥਾਨਕ ਆਈ. ਟੀ. ਆਈ. ਚੌਕ ਵਿਖੇ ਪਟਿਆਲਾ ਸਾਈਡ ਤੋਂ ਸੁਨਾਮ ਵੱਲ ਟਰਾਲੇ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਪਤੀ-ਪਤਨੀ ਆਪਣੇ ਰਿਸ਼ਤੇਦਾਰ ਦੇ ਭੋਗ 'ਤੇ ਜਾ ਰਹੇ ਸੀ ਕਿ ਇਸ ਦੌਰਾਨ ਉਨ੍ਹਾਂ ਦੀ ਟੱਕਰ ਟਰਾਲੇ ਨਾਲ ਹੋ ਗਈ , ਜਿਸ ਵਿੱਚ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਸਥਾਨਕ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਜਿਸ ਜੇਲ੍ਹ 'ਚ ਕਰਦਾ ਸੀ ਸਰਦਾਰੀ, ਉੱਥੋਂ ਦਾ ਹੀ ਬਣਿਆ ਹਵਾਲਾਤੀ, ਜਾਣੋ ਪੂਰਾ ਮਾਮਲਾ
ਮ੍ਰਿਤਕ ਔਰਤ ਦੀ ਪਛਾਣ ਸਰਬਜੀਤ ਕੌਰ ਪਤਨੀ ਹਰਜਿੰਦਰ ਦਾਸ ਵਜੋਂ ਹੋਈ ਹੈ। ਹਰਜਿੰਦਰ ਦਾਸ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਜਿਸ ਤੋਂ ਬਾਅਦ ਆਸ ਪਾਸ ਦੋ ਲੋਕਾਂ ਨੇ ਪੁਲਸ ਨੂੰ ਇਸ ਦੀ ਜਾਣਕਾਰੀ ਦਿੱਤੀ ਅਤੇ ਜਾਂਚ ਅਧਿਕਾਰੀ ਸ਼ਾਮ ਸਿੰਘ ਨੇ ਮੌਕੇ 'ਤੇ ਆ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਟਰਾਲਾ ਚਾਲਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।