ਹਜ਼ਾਰਾਂ ਨੌਜਵਾਨਾਂ ਨੇ ਖ਼ੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਮਾਨ ਦਾ ਜਨਮ ਦਿਨ

10/17/2023 3:41:31 PM

ਸੰਗਰੂਰ (ਰਮਨਦੀਪ ਸੋਢੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖ਼ੂਨ ਦਾਨ ਕਰਕੇ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖ਼ੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖ਼ੂਨ ਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖ਼ੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖ਼ੂਨ ਦਾਨ ਕਰਨ ਲਈ ਅੱਗੇ ਆਏ ਹਨ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖ਼ੂਨ ਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖ਼ੂਨ ਦਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖ਼ੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖ਼ਾਸ ਕਰਕੇ ਐਮਰਜੈਂਸੀ ਇਲਾਜ ਲਈ ਖ਼ੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਖ਼ੂਨ ਦੀ ਇਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾ ਸਕਦੀ ਹੈ, ਜਿਸ ਕਰਕੇ ਖ਼ੂਨ ਦਾਨ ਕਰਨਾ ਬਹੁਤ ਮਹੱਤਤਾ ਰੱਖਦਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਦੇ ਜਨਮ ਦਿਨ 'ਤੇ ਅੱਜ ਪੰਜਾਬ ਭਰ ਵਿੱਚ ਖ਼ੂਨ ਦਾਨ ਕੈਂਪ ਲਗਾਏ ਗਏ ਅਤੇ ਹਜ਼ਾਰਾਂ ਨੌਜਵਾਨਾਂ ਨੇ ਖ਼ੂਨ ਦਾਨ ਕੀਤਾ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News