22 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Wednesday, Sep 09, 2020 - 04:21 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ): ਨਜ਼ਦੀਕੀ ਪਿੰਡ ਭੈਣੀ ਗੰਢੂਆਂ ਦੇ ਰਹਿਣ ਵਾਲੇ ਇਕ 22 ਸਾਲਾ ਨੌਜਵਾਨ ਨੇ ਪਿੰਡ ਦੇ ਹੀ ਸ਼ਮਸ਼ਾਨ ਘਾਟ ਵਿਖੇ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ।
ਇਹ ਵੀ ਪੜ੍ਹੋ: ਇਨ੍ਹਾਂ ਬਜ਼ੁਰਗ ਬੀਬੀਆਂ ਦੀ ਦਰਦ ਭਰੀ ਦਾਸਤਾਨ ਸੁਣ ਵਿੰਨ੍ਹਿਆ ਜਾਵੇਗਾ ਕਾਲਜਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਧਰਮਗੜ੍ਹ ਦੇ ਐੱਸ.ਆਈ.ਰਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਪਿੰਡ ਦੇ 22 ਸਾਲ ਦੇ ਨੌਜਵਾਨ ਨੇ ਪਿੰਡ ਦੇ ਹੀ ਸ਼ਮਸ਼ਾਨਘਾਟ ਵਿਖੇ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਇਸ ਸਬੰਧੀ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸੁਨਾਮ ਸਿਵਲ ਹਸਪਤਾਲ ਦੇ 'ਚ ਪੋਸਟਮਾਰਟਮ ਕਰਵਾਇਆ ਅਤੇ ਉਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ ਉਨ੍ਹਾਂ ਨੇ ਦੱਸਿਆ ਕਿ ਉਸ ਦੇ ਪਿਤਾ ਦੇ ਬਿਆਨਾਂ ਦੇ ਮੁਤਾਬਕ ਮ੍ਰਿਤਕ ਗੋਲਡੀ ਸਿੰਘ ਦਾ ਅਜੇ ਵਿਆਹ ਨਹੀਂ ਹੋਇਆ ਸੀ ਉਹ ਕੁਵਾਰਾ ਸੀ ਅਤੇ ਉਸ ਦਾ ਕਿਸੇ ਨਾਲ ਕੋਈ ਪਿੰਡ 'ਚ ਲੜਾਈ ਝਗੜਾ ਵੀ ਨਹੀਂ ਸੀ।