100 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਔਰਤਾਂ ਸਣੇ 5 ਗ੍ਰਿਫਤਾਰ

05/15/2017 1:42:57 AM

ਸੁਲਤਾਨਪੁਰ ਲੋਧੀ, (ਜ. ਬ., ਸੋਢੀ)- ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਸ਼ਰਮਾ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਵਰਿਆਮ ਸਿੰਘ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਦੌਰਾਨ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਭਾਰੀ ਸਫਲਤਾ ਉਸ ਸਮੇਂ ਹਾਸਲ ਹੋਈ, ਜਦੋਂ ਸਬ ਇੰਸਪੈਕਟਰ ਸਰਬਜੀਤ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਸਮੇਤ ਵੱਖ-ਵੱਖ ਪੁਲਸ ਪਾਰਟੀਆਂ ਵਲੋਂ ਨਸ਼ੀਲਾ ਪਦਾਰਥ ਸਮੇਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ''ਚ ਸਫਲਤਾ ਹਾਸਲ ਕੀਤੀ ਹੈ। 
ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਤੋਤੀ ਨੂੰ ਕਾਬੂ ਕਰਕੇ 30 ਗ੍ਰਾਮ ਨਸ਼ੀਲਾ ਪਦਾਰਥ, ਮੰਗਾ ਪੁੱਤਰ ਸੋਹਣ ਸਿੰਘ ਵਾਸੀ ਜ਼ਾਫਰਪੁਰ (ਤੰਗਾਤੋੜੀ) ਥਾਣਾ ਸ਼ਾਹਕੋਟ ਤੋਂ 15 ਗ੍ਰਾਮ ਨਸ਼ੀਲਾ ਪਦਾਰਥ, ਸਰਬਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਲਾਟੀਆਂਵਾਲ ਤੋਂ 20 ਗ੍ਰਾਮ ਨਸ਼ੀਲਾ ਪਦਾਰਥ, ਬਲਵਿੰਦਰ ਕੌਰ ਪਤਨੀ ਬਲਵੀਰ ਸਿੰਘ ਉਰਫ ਬੀਰਾ ਵਾਸੀ ਲਾਟੀਆਂਵਾਲ ਤੋਂ 15 ਗ੍ਰਾਮ ਨਸ਼ੀਲਾ ਪਾਊਡਰ, ਸੋਨੂੰ ਪੁੱਤਰ ਸੁਰਿੰਦਰ ਸਿੰਘ ਵਾਸੀ ਲਾਟੀਆਂਵਾਲ ਤੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਉਕਤ ਸਾਰੇ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ ਜੇਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ Îਇਸ ਤੋਂ ਇਲਾਵਾ ਚੋਰੀ ਦੇ ਕੇਸ ''ਚ ਇਕ ਭਗੌੜਾ ਦੀਵਾਨ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸੈਚਾਂ ਨੂੰ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ''ਚ ਭਗੌੜੇ ਦੋਸ਼ੀ ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਜੋਗਿੰਦਰ ਸਿੰਘ ਵਾਸੀ ਤੋਤੀ ਨੂੰ ਵੀ ਗ੍ਰਿਫਤਾਰ ਕਰਨ ''ਚ ਸਫਲਤਾ ਹਾਸਲ ਕੀਤੀ ਹੈ।