''ਖੇਡਾਂ ਵਤਨ ਪੰਜਾਬ ਦੀਆਂ-2024'': ਜਲੰਧਰ ’ਚ ਬਲਾਕ ਪੱਧਰ ਦੇ ਮੁਕਾਬਲੇ 3 ਸਤੰਬਰ ਤੋਂ, 12000 ਖਿਡਾਰੀ ਲੈਣਗੇ ਹਿੱਸਾ
Friday, Aug 30, 2024 - 11:44 AM (IST)
ਜਲੰਧਰ (ਚੋਪੜਾ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2024’ਤਹਿਤ ਜ਼ਿਲ੍ਹਾ ਜਲੰਧਰ ਵਿਚ ਬਲਾਕ ਪੱਧਰੀ ਮੁਕਾਬਲੇ 3 ਸਤੰਬਰ ਤੋਂ ਕਰਵਾਏ ਜਾਣਗੇ, ਜਿਨ੍ਹਾਂ ਵਿਚ ਲਗਭਗ 12000 ਖਿਡਾਰੀ ਹਿੱਸਾ ਲੈਣਗੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਰਾਸ਼ਟਰੀ ਖੇਡ ਦਿਵਸ ਅਤੇ ਸੰਗਰੂਰ ਵਿਚ ‘ਖੇਡਾਂ ਵਤਨ ਪੰਜਾਬ ਦੀਆਂ-2024’ਦੀ ਸ਼ੁਰੂਆਤ ਲਈ ਜ਼ਿਲ੍ਹਾ ਦੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਨਵੇਂ ਸਮਾਜ ਦੀ ਸਿਰਜਣਾ ਕਰਨ ਲਈ ਖੇਡਾਂ ਨਾਲ ਜੁੜਨ ਅਤੇ ਇਨ੍ਹਾਂ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਹੱਟ ਸਾਹਿਬ ਦੇ ਬਾਹਰ ਵਿਅਕਤੀ ਦੀ ਮਿਲੀ ਲਾਸ਼, ਫ਼ੈਲੀ ਸਨਸਨੀ
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 2 ਪੜਾਵਾਂ ਵਿਚ ਕਰਵਾਏ ਜਾਣਗੇ। ਪਹਿਲੇ ਪੜਾਅ ਦੇ ਖੇਡ ਮੁਕਾਬਲੇ 3 ਤੋਂ 6 ਸਤੰਬਰ ਤਕ ਅਤੇ ਦੂਜੇ ਪੜਾਅ ਦੇ ਖੇਡ ਮੁਕਾਬਲੇ 9 ਤੋਂ 12 ਸਤੰਬਰ ਤਕ ਹੋਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਐਥਲੈਟਿਕਸ, ਫੁੱਟਬਾਲ, ਵਾਲੀਬਾਲ, ਖੋ-ਖੋ, ਕਬੱਡੀ, ਨੈਸ਼ਨਲ ਸਟਾਈਲ ਅਤੇ ਸਰਕਲ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਦੇ ਲਈ ਪਹਿਲਾਂ ਹੀ ਸਥਾਨ ਨਿਰਧਾਰਿਤ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ- ਜਾਣੋ ਕੌਣ ਹਨ ਅਕਾਲੀ ਦਲ ਦੇ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ