ਇਸ ਸਾਲ ਦੇਸ਼ ਭਰ ''ਚ 1,000 ''ਖੇਲੋ ਇੰਡੀਆ ਕੇਂਦਰ'' ਖੋਲ੍ਹੇ ਜਾਣਗੇ : ਅਨੁਰਾਗ ਠਾਕੁਰ

08/04/2023 1:37:45 PM

ਨਵੀਂ ਦਿੱਲੀ- ਉੱਤਰ-ਪੂਰਬੀ ਖੇਤਰ ਦੇ ਵਿਕਾਸ ਦੇ ਪ੍ਰਤੀ ਸਰਕਾਰ ਦੇ ਗੰਭੀਰ ਹੋਣ ਦਾ ਦਾਅਵਾ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਇਸ ਸਾਲ ਦੇਸ਼ ਭਰ 'ਚ 1,000 ਖੇਲੋ ਇੰਡੀਆ ਕੇਂਦਰ ਖੋਲ੍ਹੇ ਜਾਣਗੇ ਜਿਨ੍ਹਾਂ 'ਚੋਂ 227 ਉੱਤਰ-ਪੂਰਬੀ ਰਾਜਾਂ 'ਚ ਹੋਣਗੇ। ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰੀ ਠਾਕੁਰ ਨੇ ਉੱਚ ਸਦਨ 'ਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਦੇਸ਼ ਦੇ ਹਰ ਜ਼ਿਲ੍ਹੇ 'ਚ ਇਕ ਖੇਲੋ ਇੰਡੀਆ ਕੇਂਦਰ ਖੋਲ੍ਹਿਆ ਜਾਵੇ ਪਰ ਹਰ ਜ਼ਿਲ੍ਹੇ 'ਚ ਦੋ ਕੇਂਦਰ ਖੋਲ੍ਹਣ ’ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉੱਤਰ ਪੂਰਬ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਸਰਕਾਰ ਉਸ ਖੇਤਰ 'ਚ ਖੇਡ ਢਾਂਚੇ ਦੇ ਵਿਕਾਸ ਲਈ ਗੰਭੀਰ ਹੈ।

ਇਹ ਵੀ ਪੜ੍ਹੋ- ਕੀ ਸ਼ੋਏਬ ਮਲਿਕ ਤੇ ਸਾਨੀਆ ਮਿਰਜ਼ਾ ਦਾ ਹੋ ਗਿਆ ਤਲਾਕ? ਪਾਕਿ ਕ੍ਰਿਕਟਰ ਨੇ ਇੰਸਟਾ 'ਤੇ ਦਿੱਤਾ ਇਹ ਸੰਕੇਤ
ਉਨ੍ਹਾਂ ਕਿਹਾ ਕਿ ਉੱਤਰ ਪੂਰਬੀ ਖੇਤਰ 'ਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਭਗ 75 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ 'ਤੇ ਲਗਭਗ 520.60 ਕਰੋੜ ਰੁਪਏ ਦਾ ਖਰਚ ਆਵੇਗਾ। ਠਾਕੁਰ ਨੇ ਕਿਹਾ ਕਿ ਉੱਤਰ ਪੂਰਬੀ ਰਾਜ ਦੇਸ਼ 'ਚ ਖੇਡਾਂ ਦੀ ਮਹਾਂਸ਼ਕਤੀ ਦੇ ਕੇਂਦਰ ਸਨ ਅਤੇ ਉਨ੍ਹਾਂ ਨੇ ਦੇਸ਼ ਨੂੰ ਕਈ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਖਿਡਾਰੀ ਦਿੱਤੇ ਹਨ।

ਇਹ ਵੀ ਪੜ੍ਹੋ- ਮੈਨਚੈਸਟਰ 'ਚ ਤਾਂ ਗੇਂਦਬਾਜ਼ੀ ਹੀ ਨਹੀਂ ਹੋਈ, ਜੁਰਮਾਨਾ ਲੱਗਣ 'ਤੇ ਭੜਕੇ ਉਸਮਾਨ ਖਵਾਜਾ, ਦਿੱਤਾ ਇਹ ਤਰਕ
ਉਨ੍ਹਾਂ ਕਿਹਾ ਕਿ ਖੇਡਾਂ ਰਾਜ ਦਾ ਵਿਸ਼ਾ ਹੋਣ ਕਰਕੇ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਖੇਡਾਂ ਦੇ ਵਿਕਾਸ ਦੀ ਜ਼ਿੰਮੇਵਾਰੀ ਮੁੱਖ ਤੌਰ 'ਤੇ ਰਾਜ ਸਰਕਾਰਾਂ ਦੀ ਹੁੰਦੀ ਹੈ ਅਤੇ ਕੇਂਦਰ ਇਨ੍ਹਾਂ ਕਮੀਆਂ ਨੂੰ ਪੂਰਾ ਕਰਕੇ ਉਨ੍ਹਾਂ ਦੇ ਯਤਨਾਂ ਦਾ ਸਮਰਥਨ ਕਰਦਾ ਹੈ। ਠਾਕੁਰ ਨੇ ਕਿਹਾ ਕਿ ਸਰਕਾਰ ਨੇ ਮਣੀਪੁਰ 'ਚ ਪਹਿਲੀ ਰਾਸ਼ਟਰੀ ਖੇਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Aarti dhillon

This news is Content Editor Aarti dhillon