ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ ਦੀਆਂ 2 ਮੈਂਬਰ ਕੋਰੋਨਾ ਪਾਜ਼ੇਟਿਵ

12/06/2021 9:59:03 PM

ਢਾਕਾ- ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ ਦੀਆਂ 2 ਮੈਂਬਰ ਕੋਰੋਨਾ ਪਾਜ਼ੇਟਿਵ ਪਾਈ ਗਈਆਂ ਹਨ। ਇਸ ਦੇ ਮੱਦੇਨਜ਼ਰ ਕੁਆਰੰਟੀਨ ਨੂੰ ਵਧਾ ਦਿੱਤਾ ਗਿਆ ਹੈ। ਬੰਗਲਾਦੇਸ਼ ਕ੍ਰਿਕਟ ਬੋਰਡ (ਬੀ. ਸੀ. ਬੀ.) ਨੇ ਸੋਮਵਾਰ ਨੂੰ ਇਸਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਜ਼ਿੰਬਾਬਵੇ ਵਿਚ ਆਈ. ਸੀ. ਸੀ. ਮਹਿਲਾ ਵਿਸ਼ਵ ਕੱਪ 2022 ਕੁਆਲੀਫਾਇਰ ਵਿਚ ਹਿੱਸਾ ਲੈਣ ਤੋਂ ਸਵਦੇਸ਼ ਆਉਣ 'ਤੇ ਮਹਿਲਾ ਕ੍ਰਿਕਟ ਟੀਮ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਵਿਚ 2 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ। 

ਇਹ ਖ਼ਬਰ ਪੜ੍ਹੋ- ਵਿਰਾਟ ਨੇ ਹਾਸਲ ਕੀਤੀ ਇਹ ਉਪਲੱਬਧੀ, ਅਜਿਹਾ ਕਰਨ ਵਾਲੇ ਬਣੇ ਦੁਨੀਆ ਦੇ ਪਹਿਲੇ ਕ੍ਰਿਕਟਰ

PunjabKesari


ਬੀ. ਸੀ. ਬੀ. ਨੇ ਇਕ ਬਿਆਨ ਵਿਚ ਕਿਹਾ ਕਿ ਟੀਮ ਦੇ ਮੈਂਬਰ ਜੋ ਇਕ ਹੀ ਕਮਰਾ ਸਾਂਝਾ ਕਰ ਰਹੇ ਸਨ, ਇਕ ਤੇ ਤਿੰਨ ਦਸੰਬਰ ਨੂੰ ਢਾਕਾ ਵਿਚ ਕੀਤੇ ਗਏ 2 ਕੋਰੋਨਾ ਟੈਸਟਾਂ 'ਚ ਨੈਗੇਟਿਵ ਪਾਏ ਗਏ ਸਨ, ਹਾਲਾਂਕਿ ਸੋਮਵਾਰ ਨੂੰ ਹੋਏ ਤੀਜੇ ਟੈਸਟ ਵਿਚ 2 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਦੇ ਮੱਦੇਨਜ਼ਰ ਟੀਮ ਦੀ ਲਾਜ਼ਮੀ ਕੁਆਰੰਟੀਨ ਜੋ ਅੱਜ ਖਤਮ ਹੋਣ ਵਾਲਾ ਸੀ, ਬੀ. ਸੀ. ਬੀ. ਦੇ ਕੋਵਿਡ-19 ਰੋਕਥਾਮ ਪ੍ਰੋਟੋਕਾਲ ਦੇ ਅਨੁਸਾਰ ਵਧਾ ਦਿੱਤਾ ਗਿਆ ਹੈ। ਵਧਾਏ ਗਏ ਕੁਆਰੰਟੀਨ ਦੇ ਦੌਰਾਨ ਟੀਮ ਦੇ ਮੈਂਬਰਾਂ ਦੇ ਕੋਰੋਨਾ ਟੈਸਟ ਕੀਤੇ ਜਾਣਗੇ। 

ਇਹ ਖ਼ਬਰ ਪੜ੍ਹੋ- ਮਹਾਰਾਸ਼ਟਰ ਦੇ ਲੋਕਲ ਟੂਰਨਾਮੈਂਟ 'ਚ ਅੰਪਾਇਰ ਆਇਆ ਚਰਚਾ ਵਿਚ, ਇੰਝ ਦਿੰਦੈ ਵਾਈਡ (ਵੀਡੀਓ)

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News